ਬਰਨਾਲਾ ਬਿਊਰੋ 4 ਅਪ੍ਰੈਲ
ਐੱਸਐੱਸਡੀ ਕਾਲਜ ਬਰਨਾਲਾ ਦੇ ਵਿਦਿਆਰਥੀਆਂ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਲੱਗੇ 12ਵੇਂ ਪੁਸਤਕ ਮੇਲੇ ਦਾ ਦੌਰਾ ਕਰਵਾਇਆ ਗਿਆ। ਇਹ ਦੌਰਾ ਲਾਇਬ੍ਰੇਰੀਅਨ ਬੇਅੰਤ ਕੌਰ ਦੀ ਰਹਿਨੁਮਾਈ ਹੇਠ ਆਯੋਜਿਤ ਕੀਤਾ ਗਿਆ। ਇਸ ਮੌਕੇ ਡਾ. ਅਰਸ਼ਦੀਪ ਕੌਰ, ਪ੍ਰੋ. ਗੁਰਬਚਨ ਸਿੰਘ ਤੇ ਪ੍ਰੋ. ਮਨਦੀਪ ਸਿੰਘ ਵੀ ਵਿਦਿਆਰਥੀਆਂ ਦੇ ਨਾਲ ਮੌਜੂਦ ਰਹੇ। ਇਸ ਪੁਸਤਕ ਮੇਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਿਤ ਨਵੀਆਂ ਤੇ ਜਾਣਕਾਰੀ ਭਰਪੂਰ ਕਿਤਾਬਾਂ ਦਾ ਅਧਿਐਨ ਕੀਤਾ ਤੇ ਪੜ੍ਹਨ ਦੀ ਰੁਚੀ ’ਚ ਵਾਧਾ ਕੀਤਾ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਚੰਗੀਆਂ ਕਿਤਾਬਾਂ ਦੀ ਚੋਣ ਕਰਨ ਲਈ ਪ੍ਰੇਰਿਤ ਕੀਤਾ ਤੇ ਗਿਆਨ ’ਚ ਵਾਧਾ ਕਰਨ ਲਈ ਪੁਸਤਕਾਂ ਦੇ ਮਹੱਤਵ ਬਾਰੇ ਵੀ ਜਾਣੂ ਕਰਵਾਇਆ। ਕਾਲਜ ਦੇ ਪ੍ਰਿੰਸੀਪਲ ਡਾਂ ਰਾਕੇਸ਼ ਜਿੰਦਲ ਤੇ ਮੈਨੇਜਮੈਂਟ ਵਲੋਂ ਇਸ ਤਰ੍ਹਾਂ ਦੇ ਸਿੱਖਣਯੋਗ ਦੌਰਿਆਂ ਨੂੰ ਹਮੇਸ਼ਾ ਉਤਸ਼ਾਹਿਤ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਕਿਸਮ ਦੇ ਪ੍ਰੋਗਰਾਮ ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਵਿਅਕਤੀਗਤ ਵਿਕਾਸ ਲਈ ਵੀ ਬਹੁਤ ਲਾਭਕਾਰੀ ਸਾਬਤ ਹੁੰਦੇ ਹਨ। ਇਹ ਦੌਰਾ ਵਿਦਿਆਰਥੀਆਂ ਲਈ ਬਹੁਤ ਹੀ ਸਿੱਖਣਯੋਗ ਤੇ ਪ੍ਰੇਰਣਾਦਾਇਕ ਸਾਬਤ ਹੋਇਆ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਵਾਹਨ ਚਾਲਕਾਂ ਨੂੰ ਵੱਡਾ ਝਟਕਾ, ਸੂਬਾ ਸਰਕਾਰ ਵੱਲੋਂ ਟੋਲ ਦਰਾਂ ‘ਚ 5% ਵਾਧਾ; ਅੱਜ ਰਾਤ ਤੋਂ ਮਹਿੰਗਾ ਹੋਵੇਗਾ ਹਾਈਵੇਅ ਦਾ ਸਫ਼ਰ









Users Today : 120
Users Yesterday : 14
Users Last 7 days : 265