Home » ਪ੍ਰਮੁੱਖ ਖ਼ਬਰਾਂ » ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ: ਓਵਰਡੋਜ਼ ਕਾਰਨ ਚਾਰ ਬੱਚਿਆਂ ਦੇ ਪਿਤਾ ਦੀ ਮੌਤ

ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ: ਓਵਰਡੋਜ਼ ਕਾਰਨ ਚਾਰ ਬੱਚਿਆਂ ਦੇ ਪਿਤਾ ਦੀ ਮੌਤ

    ਪੰਜਾਬ ’ਚ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੇ ਇੱਕ ਹੋਰ ਨੌਜਵਾਨ ਦੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਬੇਹੱਦ ਖ਼ੌਫ਼ਨਾਕ ਨਜ਼ਰ ਆ ਰਹੀ ਹੈ।
ਨਸ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਘਰ ਦਾ ਚਿਰਾਗ: ਓਵਰਡੋਜ਼ ਕਾਰਨ ਚਾਰ ਬੱਚਿਆਂ ਦੇ ਪਿਤਾ ਦੀ ਮੌਤ
[responsivevoice_button voice="Hindi Male"]

ਤਪਾ ਮੰਡੀ ਦੇ ਢਿੱਲਵਾਂ ਡਰੇਨ ਦੇ ਨੇੜੇ ਖੇਤਾਂ ਚੋਂ ਮਿਲੀ ਲਾਸ਼, ਕੋਲ ਪਈ ਸੀ ਸਰਿੰਜ

ਬਰਨਾਲਾ ਬਿਊਰੋ   25 ਫਰਵਰੀ

ਪੰਜਾਬ ’ਚ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੇ ਇੱਕ ਹੋਰ ਨੌਜਵਾਨ ਦੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਵੱਡੇ-ਵੱਡੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਬੇਹੱਦ ਖ਼ੌਫ਼ਨਾਕ ਨਜ਼ਰ ਆ ਰਹੀ ਹੈ। ਤਾਜ਼ਾ ਮਾਮਲਾ ਤਪਾ ਮੰਡੀ ਦੇ ਢਿੱਲਵਾਂ ਡਰੇਨ ਦੇ ਨੇੜੇ ਤੋਂ ਸਾਹਮਣੇ ਆਇਆ ਹੈ। ਜਿੱਥੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜੂ ਸਿੰਘ ਪੁੱਤਰ ਗੁਰਜੰਟ ਸਿੰਘ ਨਿਵਾਸੀ ਜਮਾਲਾ ਪੱਤੀ ਰੱਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਉਦੋਂ ਸਾਹਮਣੇ ਆਈ। ਜਦੋਂ ਢਿੱਲਵਾਂ ਡਰੇਨ ਦੇ ਨੇੜਲੇ ਖੇਤਾਂ ’ਚ ਇੱਕ ਬੱਕਰੀਆਂ ਚਰਾਉਣ ਵਾਲਾ ਵਿਅਕਤੀ ਉੱਥੋਂ ਗੁਜ਼ਰ ਰਿਹਾ ਸੀ। ਉਸ ਨੇ ਖੇਤਾਂ ’ਚ ਇੱਕ ਨੌਜਵਾਨ ਨੂੰ ਬੇਹੋਸ਼ੀ ਦੀ ਹਾਲਤ ’ਚ ਪਿਆ ਦੇਖਿਆ। ਜਿਸ ਦੇ ਬਿਲਕੁਲ ਕੋਲ ਇੱਕ ਸਰਿੰਜ ਪਈ ਸੀ। ਘਬਰਾਏ ਹੋਏ ਚਰਵਾਹੇ ਨੇ ਤੁਰੰਤ ਖੇਤਾਂ ’ਚ ਕੰਮ ਕਰ ਰਹੇ ਹੋਰ ਕਿਸਾਨਾਂ ਨੂੰ ਆਵਾਜ਼ ਮਾਰੀ। ਜਿਨ੍ਹਾਂ ਨੇ ਤਪਾ ਪੁਲਿਸ ਨੂੰ ਸੂਚਿਤ ਕੀਤਾ। ਮ੍ਰਿਤਕ ਰਾਜੂ ਸਿੰਘ ਆਪਣੇ ਪਿੱਛੇ ਚਾਰ ਮਾਸੂਮ ਬੱਚਿਆਂ (ਤਿੰਨ ਧੀਆਂ ਤੇ ਇੱਕ ਪੁੱਤਰ) ਦਾ ਰੋਂਦਾ-ਕੁਰਲਾਉਂਦਾ ਪਰਿਵਾਰ ਛੱਡ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜੂ ਸਿੰਘ ਆਪਣੀ ਇੱਕ ਧੀ ਨਾਲ ਮੋਟਰਸਾਈਕਲ `ਤੇ ਸਵਾਰ ਹੋ ਕੇ ਆਪਣੇ ਸਹੁਰੇ ਪਿੰਡ ਜਾ ਰਿਹਾ ਸੀ। ਰਸਤੇ ’ਚ ਨਸ਼ੇ ਦੀ ਭੈੜੀ ਲਤ ਨੇ ਉਸ ਨੂੰ ਅਜਿਹਾ ਘੇਰਿਆ ਕਿ ਉਹ ਆਪਣੀ ਮਾਸੂਮ ਧੀ ਨੂੰ ਛੱਡ ਕੇ ਮੌਤ ਦੇ ਮੂੰਹ ’ਚ ਜਾ ਪਿਆ। ਇਸ ਘਟਨਾ ਨੇ ਪੂਰੇ ਇਲਾਕੇ ’ਚ ਸੋਗ ਦੀ ਲਹਿਰ ਦੌੜਾ ਦਿੱਤੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਤੇ ਸਿਟੀ ਇੰਚਾਰਜ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ `ਤੇ ਪਹੁੰਚੇ। ਪੁਲਿਸ ਨੇ ਮ੍ਰਿਤਕ ਦੇ ਵਾਰਿਸਾਂ ਨੂੰ ਸੂਚਿਤ ਕੀਤਾ ਤੇ ਮਿੰਨੀ ਸਹਾਰਾ ਕਲੱਬ ਦੀ ਐਂਬੂਲੈਂਸ ਰਾਹੀਂ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਤਪਾ ਵਿਖੇ ਪਹੁੰਚਾਇਆ। ਮੌਕੇ `ਤੇ ਮੌਜੂਦ ਲੋਕਾਂ ਨੇ ਸਰਕਾਰ ਤੇ ਪ੍ਰਸ਼ਾਸਨ ਖਿਲਾਫ਼ ਗੁੱਸਾ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਨਸ਼ੇ ਦੇ ਸੌਦਾਗਰਾਂ ਵਿਰੁੱਧ ਜਲਦ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਦੀ ਨੌਜਵਾਨ ਪੀੜ੍ਹੀ ਪੂਰੀ ਤਰ੍ਹਾਂ ਤਬਾਹ ਹੋ ਜਾਵੇਗੀ। ਇਲਾਕਾ ਨਿਵਾਸੀਆਂ ਨੇ ਮੰਗ ਕੀਤੀ ਕਿ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਿਆ ਜਾਵੇ ਤਾਂ ਜੋ ਕਿਸੇ ਹੋਰ ਮਾਂ ਦਾ ਪੁੱਤ ਜਾਂ ਕਿਸੇ ਬੱਚਿਆਂ ਦਾ ਪਿਤਾ ਨਸ਼ੇ ਦੀ ਭੇਟ ਨਾ ਚੜ੍ਹੇ।

ਪਰਿਵਾਰ `ਤੇ ਟੁੱਟਿਆ ਦੁੱਖਾਂ ਦਾ ਪਹਾੜ

ਮ੍ਰਿਤਕ ਰਾਜੂ ਸਿੰਘ ਦੀ ਮੌਤ ਨੇ ਨਾ ਸਿਰਫ਼ ਇੱਕ ਜਵਾਨ ਜਹਾਨ ਮੌਤ ਦੀ ਕਹਾਣੀ ਲਿਖੀ ਹੈ। ਸਗੋਂ ਚਾਰ ਮਾਸੂਮ ਬੱਚਿਆਂ ਦੇ ਭਵਿੱਖ `ਤੇ ਵੀ ਸੁਆਲੀਆ ਨਿਸ਼ਾਨ ਲਗਾ ਦਿੱਤਾ ਹੈ। ਜਿਸ ਪਿਤਾ ਨੇ ਆਪਣੀ ਧੀ ਨੂੰ ਮੋਟਰਸਾਈਕਲ `ਤੇ ਬਿਠਾ ਕੇ ਖੁਸ਼ੀ-ਖੁਸ਼ੀ ਸਹੁਰੇ ਘਰ ਛੱਡਣ ਜਾਣਾ ਸੀ। ਉਸ ਦੀ ਲਾਸ਼ ਦੇਖ ਕੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਨਸ਼ੇ ਦੀ ਇਸ ਭੈੜੀ ਅਲਾਮਤ ਨੇ ਹੱਸਦੇ-ਖੇਡਦੇ ਘਰ ਨੂੰ ਉਜਾੜ ਕੇ ਰੱਖ ਦਿੱਤਾ ਹੈ ਤੇ ਹੁਣ ਇਨ੍ਹਾਂ ਚਾਰ ਬੱਚਿਆਂ ਦੀ ਪਰਵਰਿਸ਼ ਕੌਣ ਕਰੇਗਾ। ਇਹ ਇੱਕ ਵੱਡਾ ਤੇ ਦਰਦਨਾਕ ਸਵਾਲ ਹੈ।

ਸਰਕਾਰੀ ਦਾਅਵਿਆਂ ਦੀ ਨਿਕਲੀ ਫੂਕ

ਇਸ ਘਟਨਾ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈਆਂ ਜਾ ਰਹੀਆਂ ਮੁਹਿੰਮਾਂ ਤੇ ਪੁਲਿਸ ਪ੍ਰਸ਼ਾਸਨ ਦੇ ਚੌਕਸੀ ਦੇ ਦਾਅਵਿਆਂ `ਤੇ ਵੀ ਕਈ ਤਿੱਖੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਕਿ ਜੇਕਰ ਪੁਲਿਸ ਤੇ ਪ੍ਰਸ਼ਾਸਨ ਸੱਚਮੁੱਚ ਗੰਭੀਰ ਹੁੰਦਾ ਤਾਂ ਖੇਤਾਂ ਤੇ ਸੜਕਾਂ ਦੇ ਕਿਨਾਰਿਆਂ `ਤੇ ਸ਼ਰੇਆਮ ਨਸ਼ੇ ਦੇ ਸਰਿੰਜਾਂ ਤੇ ਨਸ਼ੀਲੇ ਪਦਾਰਥਾਂ ਦੀ ਉਪਲਬਧਤਾ ਇੰਨੀ ਆਸਾਨ ਨਾ ਹੁੰਦੀ। ਲੋਕਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਨਸ਼ੇ ਦੇ ਸੌਦਾਗਰਾਂ ਦੀਆਂ ਜੜ੍ਹਾਂ ਨਾ ਵੱਢੀਆਂ ਗਈਆਂ ਤਾਂ ਆਉਣ ਵਾਲੇ ਸਮੇਂ ’ਚ ਪੰਜਾਬ ਦਾ ਸਰਮਾਇਆ ਯਾਨੀ ਨੌਜਵਾਨ ਪੀੜ੍ਹੀ ਪੂਰੀ ਤਰ੍ਹਾਂ ਨਸ਼ੇ ਦੀ ਦਲਦਲ ’ਚ ਗਰਕ ਹੋ ਜਾਵੇਗੀ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ theopeneyes24.com

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 0 3 0
Users Today : 5
Users Yesterday : 3
Users Last 7 days : 43

ਰਾਸ਼ੀਫਲ