Home » ਚੰਡੀਗੜ੍ਹ » ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ: ਗਰਮੀ ਤੇ ਧੱਕਾ-ਮੁੱਕੀ ਕਾਰਨ ਆਗੂ ਤੇ ਮਹਿਲਾ ਪੁਲਿਸ ਮੁਲਾਜ਼ਮ ਬੇਹੋਸ਼

ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ: ਗਰਮੀ ਤੇ ਧੱਕਾ-ਮੁੱਕੀ ਕਾਰਨ ਆਗੂ ਤੇ ਮਹਿਲਾ ਪੁਲਿਸ ਮੁਲਾਜ਼ਮ ਬੇਹੋਸ਼

ਪੰਜਾਬ ਵਿੱਚ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਬੇਰੁਜ਼ਗਾਰ ਯੂਨੀਅਨਾਂ ਦਾ ਰੋਸ ਦਿਨ-ਬ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰਾਂ
ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧ ਰਹੇ ਬੇਰੁਜ਼ਗਾਰਾਂ ਨੂੰ ਰੋਕਣ ਲਈ ਨਾਕੇਬੰਦੀ ਕਰ ਕੇ ਧੱਕਾ-ਮੁੱਕੀ ਕਰਦੇ ਹੋਏ ਪੁਲਿਸ ਮੁਲਾਜ਼ਮ ਅਤੇ ਰੋਸ ਪ੍ਰਦਰਸ਼ਨ ਕਰਦੇ ਨੌਜਵਾਨ।
[responsivevoice_button voice="Hindi Male"]

ਚੰਡੀਗੜ੍ਹ ਬਿਊਰੋ

              ਪੰਜਾਬ ਵਿੱਚ ਰੋਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੀਆਂ ਬੇਰੁਜ਼ਗਾਰ ਯੂਨੀਅਨਾਂ ਦਾ ਰੋਸ ਦਿਨ-ਬ-ਦਿਨ ਹੋਰ ਤਿੱਖਾ ਹੁੰਦਾ ਜਾ ਰਿਹਾ ਹੈ, ਜਿਸ ਦੇ ਚਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਪਹੁੰਚੇ ਬੇਰੁਜ਼ਗਾਰਾਂ ਅਤੇ ਪੁਲਿਸ ਵਿਚਕਾਰ ਜ਼ਬਰਦਸਤ ਖਿੱਚ-ਧੂਹ ਅਤੇ ਧੱਕਾ-ਮੁੱਕੀ ਹੋਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਅਗਵਾਈ ਹੇਠ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਬੇਰੁਜ਼ਗਾਰ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਸੋਸ਼ਲ ਇੰਪਲਾਈਜ਼ ਯੂਨੀਅਨ ਦੇ ਵਰਕਰ ਸਥਾਨਕ ਵੇਰਕਾ ਮਿਲਕ ਪਲਾਂਟ ਦੇ ਪਾਰਕ ਵਿੱਚ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਸਨ, ਜਿੱਥੋਂ ਬਾਅਦ ਦੁਪਹਿਰ ਉਹ ਸ਼ਾਂਤਮਈ ਢੰਗ ਨਾਲ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਲੱਗੇ ਪ੍ਰੰਤੂ ਮੌਕੇ ‘ਤੇ ਤਾਇਨਾਤ ਪੁਲਿਸ ਬਲ ਨੇ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ਨੇੜੇ ਹੀ ਮਜ਼ਬੂਤ ਨਾਕੇਬੰਦੀ ਕਰਕੇ ਉਨ੍ਹਾਂ ਦਾ ਰਾਹ ਡੱਕ ਲਿਆ। ਇਸ ਦੌਰਾਨ ਬੇਰੁਜ਼ਗਾਰਾਂ ਵੱਲੋਂ ਪੁਲਿਸ ਦੀਆਂ ਰੋਕਾਂ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਾਰਨ ਦੋਵਾਂ ਧਿਰਾਂ ਵਿਚਾਲੇ ਤਿੱਖਾ ਟਕਰਾਅ ਅਤੇ ਹੰਗਾਮਾ ਹੋਇਆ। ਸਿਖਰ ਦੁਪਹਿਰੇ ਪੈ ਰਹੀ ਭਾਰੀ ਹੁੰਮਸ ਅਤੇ ਗਰਮੀ ਦੇ ਬਾਵਜੂਦ ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ ਲਈ ਡਟੇ ਰਹੇ, ਪਰ ਖਿੱਚ-ਧੂਹ ਦੌਰਾਨ ਹਾਲਾਤ ਉਸ ਵੇਲੇ ਹੋਰ ਨਾਜ਼ੁਕ ਹੋ ਗਏ ਜਦੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਸੂਬਾ ਆਗੂ ਰਮਨ ਮਲੋਟ ਗਰਮੀ ਕਾਰਨ ਮੌਕੇ ‘ਤੇ ਹੀ ਬੇਹੋਸ਼ ਹੋ ਕੇ ਡਿੱਗ ਪਏ ਅਤੇ ਡਿਊਟੀ ‘ਤੇ ਤਾਇਨਾਤ ਮਹਿਲਾ ਪੁਲਿਸ ਮੁਲਾਜ਼ਮ ਵੀ ਬੇਹੋਸ਼ ਹੋ ਗਈਆਂ, ਜਿਨ੍ਹਾਂ ਨੂੰ ਤੁਰੰਤ ਪ੍ਰਸ਼ਾਸਨ ਵੱਲੋਂ ਮੁਢਲੀ ਸਹਾਇਤਾ ਲਈ ਲਿਜਾਇਆ ਗਿਆ। ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਗੁੱਸੇ ਵਿੱਚ ਆਏ ਬੇਰੁਜ਼ਗਾਰਾਂ ਨੇ ਸੜਕ ਉੱਤੇ ਹੀ ਧਰਨਾ ਲਗਾ ਕੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਸੁਖਵਿੰਦਰ ਸਿੰਘ ਢਿੱਲਵਾਂ, ਅਮਨ ਸੇਖਾ, ਹਰਜਿੰਦਰ ਝੁਨੀਰ, ਲਖਵੀਰ ਸਿੰਘ ਸਿਰੀਏਵਾਲਾ ਅਤੇ ਨਵਜੋਤ ਸਿੰਘ ਨੇ ਦੋਸ਼ ਲਾਇਆ ਕਿ ਚੋਣਾਂ ਵੇਲੇ ਵੱਡੇ ਵਾਅਦੇ ਕਰਨ ਵਾਲੀ ਸਰਕਾਰ ਅੱਜ ਰੋਜ਼ਗਾਰ ਮੰਗ ਰਹੇ ਨੌਜਵਾਨਾਂ ‘ਤੇ ਧੱਕੇਸ਼ਾਹੀ ਕਰ ਰਹੀ ਹੈ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਦਕਿ ਉਨ੍ਹਾਂ ਦਾ ਬੇਮਿਆਦੀ ਸੂਬਾਈ ਪੱਕਾ ਧਰਨਾ ਪਿਛਲੇ 7 ਮਹੀਨਿਆਂ ਤੋਂ ਜ਼ਿਲ੍ਹਾ ਪ੍ਰਸ਼ਾਸਕੀ ਦਫ਼ਤਰ ਅੱਗੇ ਵੀ ਨਿਰੰਤਰ ਜਾਰੀ ਹੈ। ਇਸ ਭਾਰੀ ਰੋਸ ਪ੍ਰਦਰਸ਼ਨ ਤੋਂ ਬਾਅਦ ਹਰਕਤ ਵਿੱਚ ਆਏ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰ ਸਾਂਝੇ ਮੋਰਚੇ ਦੀ ਮੀਟਿੰਗ 29 ਜੁਲਾਈ ਨੂੰ ਮੰਤਰੀ ਮੰਡਲ ਦੀ ਸਬ-ਕਮੇਟੀ ਨਾਲ ਨਿਸ਼ਚਿਤ ਕਰਵਾਈ ਗਈ ਹੈ, ਜਦੋਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਯੂਨੀਅਨ ਦੀ ਮੀਟਿੰਗ 13 ਅਗਸਤ ਨੂੰ ਵਿਭਾਗ ਦੇ ਸਕੱਤਰ ਅਤੇ ਕਮੇਟੀ ਨਾਲ ਤੈਅ ਕੀਤੀ ਗਈ ਹੈ। ਧਰਨਾਕਾਰੀ ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਆਉਣ ਵਾਲੀ ਮੀਟਿੰਗ ਦੌਰਾਨ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਫ਼ੈਸਲਾਕੁੰਨ ਹੱਲ ਨਾ ਨਿਕਲਿਆ ਤਾਂ 31 ਜੁਲਾਈ ਨੂੰ ਸੁਨਾਮ ਵਿਖੇ ਮੁੜ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ  ਝਮਾਝਮ ਮੀਂਹ ਨਾਲ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਮਿਲੀ ਵੱਡੀ ਰਾਹਤ, ਨਾਲੀਆਂ ਦੇ ਗੰਦੇ ਪਾਣੀ ਨੇ ਵਧਾਈਆਂ ਨਗਰ ਨਿਵਾਸੀਆਂ ਦੀਆਂ ਮੁਸ਼ਕਲਾਂ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 2 1
Users Today : 29
Users Yesterday : 24
Users Last 7 days : 198

ਰਾਸ਼ੀਫਲ