Home » ਪ੍ਰਮੁੱਖ ਖ਼ਬਰਾਂ » ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿਖੇ ਚੋਰਾਂ ਦਾ ਕਹਿਰ, ਦੋ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ, ਜਰਨੇਟਰ ਚਲਾਉਣ ਲਈ ਮਜਬੂਰ

ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿਖੇ ਚੋਰਾਂ ਦਾ ਕਹਿਰ, ਦੋ ਦਰਜਨ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਚੋਰੀ, ਜਰਨੇਟਰ ਚਲਾਉਣ ਲਈ ਮਜਬੂਰ

 ਸਹਿਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਤਕਰੀਬਨ ਦੋ ਦਰਜਨ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਤੋਂ ਮਹਿੰਗੇ ਭਾਅ ਦੀਆਂ ਕੇਬਲ ਤਾਰਾਂ ਚੋਰੀ ਕਰ ਲੈਣ ਦਾ ਬੇਹੱਦ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੀੜਤ ਕਿਸਾਨਾਂ ਜਿਨ੍ਹਾਂ
[responsivevoice_button voice="Hindi Male"]

ਬਰਨਾਲਾ ਬਿਊਰੋ

         ਸਹਿਣਾ ਖੇਤਰ ਦੇ ਅਧੀਨ ਆਉਂਦੇ ਪਿੰਡ ਬੁਰਜ ਫਤਿਹਗੜ੍ਹ ਅਤੇ ਭਗਤਪੁਰਾ ਮੌੜ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਤਕਰੀਬਨ ਦੋ ਦਰਜਨ ਕਿਸਾਨਾਂ ਦੇ ਖੇਤਾਂ ਵਿੱਚ ਲੱਗੀਆਂ ਮੋਟਰਾਂ ਤੋਂ ਮਹਿੰਗੇ ਭਾਅ ਦੀਆਂ ਕੇਬਲ ਤਾਰਾਂ ਚੋਰੀ ਕਰ ਲੈਣ ਦਾ ਬੇਹੱਦ ਮੰਦਭਾਗਾ ਸਮਾਚਾਰ ਪ੍ਰਾਪਤ ਹੋਇਆ ਹੈ।

 

ਘਟਨਾ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਪੀੜਤ ਕਿਸਾਨਾਂ ਜਿਨ੍ਹਾਂ ਵਿੱਚ ਸੁਖਦਰਸ਼ਨ ਸਿੰਘ, ਬਲਵੀਰ ਸਿੰਘ, ਗੁਰਦਿਆਲ ਸਿੰਘ ਦੇ ਪੁੱਤਰ ਅਮਰਜੀਤ ਸਿੰਘ ਅਤੇ ਬੂਟਾ ਸਿੰਘ ਦੇ ਪੁੱਤਰ ਅਨਮੋਲਦੀਪ ਸਿੰਘ ਵਾਸੀ ਬੁਰਜ ਫਤਿਹਗੜ੍ਹ ਸ਼ਾਮਲ ਹਨ, ਨੇ ਭਰੇ ਮਨ ਨਾਲ ਦੱਸਿਆ ਕਿ ਇਸ ਸਮੇਂ ਝੋਨੇ ਦੀ ਲਗਾਈ ਦਾ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ‘ਤੇ ਚੱਲ ਰਿਹਾ ਹੈ ਅਤੇ ਅਜਿਹੇ ਮਹੱਤਵਪੂਰਨ ਸਮੇਂ ਦੌਰਾਨ ਚੋਰਾਂ ਵੱਲੋਂ ਕਿਸਾਨਾਂ ਦੀਆਂ ਮੋਟਰਾਂ ਦੀਆਂ ਕੀਮਤੀ ਤਾਰਾਂ ਕੱਟ ਕੇ ਚੋਰੀ ਕਰ ਲਈਆਂ ਗਈਆਂ ਹਨ। ਇਸ ਵਾਰਦਾਤ ਕਾਰਨ ਕਿਸਾਨਾਂ ਦਾ ਖੇਤੀਬਾੜੀ ਦਾ ਚੱਲ ਰਿਹਾ ਸਮੁੱਚਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਕੇ ਰਹਿ ਗਿਆ ਹੈ ਅਤੇ ਫ਼ਸਲ ਦੀ ਬਿਜਾਈ ਪ੍ਰਭਾਵਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਖੇਤਾਂ ਵਿੱਚ ਪਾਣੀ ਦੀ ਘਾਟ ਨੂੰ ਪੂਰਾ ਕਰਨ ਅਤੇ ਝੋਨੇ ਦੀ ਲਗਾਈ ਲਈ ਜ਼ਮੀਨ ਨੂੰ ਸਮੇਂ ਸਿਰ ਤਿਆਰ ਕਰਨ ਵਾਸਤੇ ਹੁਣ ਮਜਬੂਰਨ ਕਈ ਕਿਸਾਨਾਂ ਨੂੰ ਬਿਜਲੀ ਦੀ ਉਡੀਕ ਛੱਡ ਕੇ ਜਰਨੇਟਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ, ਜਿਸ ਕਾਰਨ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਖੇਤਾਂ ਦੀ ਸਿੰਚਾਈ ਕਰਨੀ ਪੈ ਰਹੀ ਹੈ ਅਤੇ ਕਿਸਾਨਾਂ ‘ਤੇ ਆਰਥਿਕ ਬੋਝ ਹੋਰ ਵਧ ਗਿਆ ਹੈ। ਪੀੜਤਾਂ ਨੇ ਦੱਸਿਆ ਕਿ ਬੁਰਜ ਫਤਿਹਗੜ੍ਹ ਤੋਂ ਇਲਾਵਾ ਨਜ਼ਦੀਕੀ ਪਿੰਡ ਭਗਤਪੁਰਾ ਮੌੜ ਦੇ ਵੀ ਕਈ ਕਿਸਾਨਾਂ ਦੀਆਂ ਮੋਟਰਾਂ ਤੋਂ ਕੇਬਲ ਤਾਰਾਂ ਵੱਢੀਆਂ ਗਈਆਂ ਹਨ, ਜਿਸ ਕਾਰਨ ਸਮੁੱਚੇ ਇਲਾਕੇ ਦੇ ਕਿਸਾਨਾਂ ਵਿੱਚ ਭਾਰੀ ਰੋਸ ਅਤੇ ਚਿੰਤਾ ਪਾਈ ਜਾ ਰਹੀ ਹੈ। ਸਮੂਹ ਕਿਸਾਨਾਂ ਨੇ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਖੇਤਰ ਵਿੱਚ ਲਗਾਤਾਰ ਹੋ ਰਹੀਆਂ ਇਨ੍ਹਾਂ ਚੋਰੀਆਂ ਨੂੰ ਰੋਕਣ ਲਈ ਚੋਰਾਂ ਨੂੰ ਜਲਦ ਤੋਂ ਜਲਦ ਨੱਥ ਪਾਈ ਜਾਵੇ ਤਾਂ ਜੋ ਕਿਸਾਨਾਂ ਦਾ ਹੋਰ ਨੁਕਸਾਨ ਹੋਣੋਂ ਬਚ ਸਕੇ। ਦੂਸਰੇ ਪਾਸੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਹਿਣਾ ਦੇ ਸਹਾਇਕ ਥਾਣੇਦਾਰ ਬੂਟਾ ਸਿੰਘ ਤੁਰੰਤ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੀੜਤ ਕਿਸਾਨਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਪੁਲਿਸ ਪ੍ਰਸ਼ਾਸਨ ਚੋਰਾਂ ਨੂੰ ਫੜਨ ਲਈ ਪੂਰੀ ਸਰਗਰਮੀ ਅਤੇ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਨੀਟ ਦੀ ਤਿਆਰੀ ਕਰ ਰਹੀ ਹੋਣਹਾਰ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਵਿੱਚ ਲਿਖਿਆ- ਮੰਮੀ-ਪਾਪਾ ਮੈਂ ਤੁਹਾਨੂੰ ਪਿਆਰ ਕਰਦੀ ਹਾਂ

 

0 0 votes
Article Rating
Subscribe
Notify of
guest
0 Comments
Oldest
Newest Most Voted