86 ਸਾਲਾ ਬਜ਼ੁਰਗ ਸਾਬਕਾ ਸੈਨਿਕ ਨੇ ਭੁਲੇਖੇ ਨਾਲ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ।
ਬਰਨਾਲਾ ਬਿਊਰੋ 28 ਮਾਰਚ
ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਠੁੱਲੀਵਾਲ ਵਿਖੇ ਇੱਕ ਦਿਮਾਗੀ ਪਰੇਸ਼ਾਨੀ ਨਾਲ ਜੂਝ ਰਹੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ 86 ਸਾਲਾ ਸਾਬਕਾ ਸੈਨਿਕ ਮੱਘਰ ਸਿੰਘ ਦੀ ਭੁਲੇਖੇ ਨਾਲ ਜਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਇਸ ਦੁਖਦਾਈ ਘਟਨਾ ਨਾਲ ਪਿੰਡ ਅਤੇ ਇਲਾਕੇ ਵਿੱਚ ਗਮਗੀਨ ਮਾਹੌਲ ਬਣ ਗਿਆ ਹੈ। ਇਸ ਮੌਕੇ ਥਾਣਾ ਠੁੱਲੀਵਾਲ ਦੇ ਏਐਸਆਈ ਗੁਰਨਾਮ ਸਿੰਘ ਚੌਹਾਨਕੇ ਮੁਤਾਬਕ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਅਨੁਸਾਰ ਮੱਘਰ ਸਿੰਘ ਪੁੱਤਰ ਲਹਿਣਾ ਸਿੰਘ ਪਿਛਲੇ ਕਾਫ਼ੀ ਸਮੇਂ ਤੋਂ ਦਿਮਾਗੀ ਤਣਾਅ ਕਾਰਨ ਦਵਾਈ ਲੈ ਰਹੇ ਸਨ। ਬੀਤੇ ਦਿਨ ਉਨ੍ਹਾਂ ਨੇ ਘਰ ਵਿੱਚ ਦਵਾਈ ਲੈਣ ਦੀ ਬਜਾਏ ਭੁਲੇਖੇ ਨਾਲ ਕੋਈ ਜਹਿਰੀਲੀ ਚੀਜ਼ ਨਿਗਲ ਲਈ। ਇਸ ਤੋਂ ਬਾਅਦ ਉਹ ਘਰੋਂ ਬਾਹਰ ਨਿਕਲ ਗਏ ਅਤੇ ਸਮਸ਼ਾਨ ਘਾਟ ਨੇੜੇ ਬੇਹੋਸ਼ੀ ਦੀ ਹਾਲਤ ਵਿੱਚ ਡਿੱਗੇ ਮਿਲੇ ਪਰਿਵਾਰ ਨੂੰ ਜਾਣਕਾਰੀ ਮਿਲਣ ‘ਤੇ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਰਨਾਲਾ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਹਾਲਤ ਨਾਜ਼ੁਕ ਦੇਖਦਿਆਂ ਉਨ੍ਹਾਂ ਨੂੰ ਤੁਰੰਤ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ। ਪਰ ਹਾਲਤ ਲਗਾਤਾਰ ਵਿਗੜਦੀ ਰਹੀ ਅਤੇ ਰਸਤੇ ਵਿੱਚ ਹੀ ਉਨ੍ਹਾਂ ਨੇ ਆਖਰੀ ਸਾਹ ਲੈ ਲਿਆ। ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਪ੍ਰਕਾਸ਼ ਕੌਰ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 194 ਬੀਐਨਐੱਸਐੱਸ ਤਹਿਤ ਕਾਰਵਾਈ ਕੀਤੀ ਗਈ ਹੈ। ਪੋਸਟਮਾਰਟਮ ਦੀ ਕਾਰਵਾਈ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪੀ ਜਾ ਰਹੀ ਹੈ। ਇਸ ਦੁਖਦਾਈ ਮੌਤ ‘ਤੇ ਸਰਪੰਚ ਪਰਮਜੀਤ ਕੌਰ ਸਿੱਧੂ, ਨਸ਼ਾ ਵਿਰੋਧੀ ਕਮੇਟੀ ਬਲਾਕ ਮਹਿਲ ਕਲਾਂ ਦੇ ਪ੍ਰਧਾਨ ਸਮਾਜ ਸੇਵੀ ਹਰਤੇਜ ਸਿੰਘ ਸਿੱਧੂ, ਬਲਾਕ ਸੰਮਤੀ ਮੈਂਬਰ ਹਰਜੀਤ ਸਿੰਘ ਗੋਗੀ, ਜਸਵਿੰਦਰ ਸਿੰਘ ਜੱਸੀ ਅਤੇ ਜਥੇਦਾਰ ਹਰੀ ਸਿੰਘ ਠੁੱਲੀਵਾਲ ਨੇ ਡੂੰਘਾ ਦੁੱਖ ਜਤਾਉਂਦੇ ਹੋਏ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਪਿੰਡ ਠੁੱਲੀਵਾਲ ਵਿੱਚ ਇਸ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਦੌੜ ਗਈ ਹੈ ਅਤੇ ਹਰ ਪਾਸੇ ਗਮਗੀਨ ਮਾਹੌਲ ਪਾਇਆ ਜਾ ਰਿਹਾ ਹੈ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਬਰਨਾਲਾ ਵਾਸੀਆਂ ਲਈ ਖੁਸ਼ਖਬਰੀ: ਹੱਡੀਆਂ ਦੇ ਮਾਹਿਰ ਡਾਕਟਰ ਸਾਹਿਲ ਸਿੰਗਲਾ ਹੁਣ ਸੂਦ ਨਰਸਿੰਗ ਹੋਮ ਵਿਖੇ ਨਿਭਾਉਣਗੇ ਨਿਰੰਤਰ ਸੇਵਾਵਾਂ |








Users Today : 4
Users Yesterday : 26
Users Last 7 days : 229