ਬਰਨਾਲਾ ਬਿਊਰੋ
ਸੰਤ ਬਾਬਾ ਨਾਰਾਇਣ ਸਿੰਘ ਮੋਨੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਟਿੱਬਾ ਸਾਹਿਬ ਤਪਾ-ਦਰਾਜ ਵਿਖੇ ਤਿੰਨ ਰੋਜ਼ਾ ਧਾਰਮਿਕ ਗੁਰਮਤਿ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਲਗਭਗ 37 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਵੱਖ-ਵੱਖ ਕੀਰਤਨੀ ਜਥਿਆਂ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸੰਤ ਬਾਬਾ ਨਾਰਾਇਣ ਸਿੰਘ ਮੋਨੀ ਮੈਮੋਰੀਅਲ ਟਰੱਸਟ ਦੇ ਚੇਅਰਮੈਨ ਜਗਦੀਸ਼ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪਹੁੰਚੇ ਸਾਬਕਾ ਰਾਜ ਮੰਤਰੀ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜਥੇਦਾਰ ਪਰਮਜੀਤ ਸਿੰਘ ਖਾਲਸਾ, ਜਥੇਦਾਰ ਬਲਦੇਵ ਸਿੰਘ ਚੂੰਘਾ, ਬਾਬਾ ਗੁਰਮੇਲ ਸਿੰਘ ਲਾਲਤੋਂ ਵਾਲੇ, ਬਾਬਾ ਫੂਲਾ ਸਿੰਘ, ਸਾਬਕਾ ਵਿਧਾਇਕ ਪਿਰਮਲ ਸਿੰਘ ਖਾਲਸਾ, ਟਰੱਸਟ ਦੇ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਤਪਾ ਸਰਪੰਚ ਗੁਰਜੰਟ ਸਿੰਘ ਧਾਲੀਵਾਲ, ਸਾਬਕਾ ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਰਾਜਵਿੰਦਰ ਸਿੰਘ ਸਾਹੋਕੇ, ਜਨਰਲ ਸਕੱਤਰ ਬੀਬੀ ਨਛੱਤਰ ਕੌਰ, ਹੈੱਡਮਾਸਟਰ ਬਲਵਿੰਦਰ ਸਿੰਘ, ਕਸ਼ਮੀਰਾ ਸਿੰਘ ਕਲੇਰ, ਲੈਕਚਰਾਰ ਭਗਵੰਤ ਸਿੰਘ, ਮਾਸਟਰ ਹਰਪਾਲ ਸਿੰਘ, ਬਲਵਿੰਦਰ ਸਿੰਘ, ਭਾਈ ਮਲਕੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਸਾਬਕਾ ਪ੍ਰਧਾਨ ਨਿਰੰਜਨ ਸਿੰਘ, ਅਤਵਾਰ ਸਿੰਘ ਪਟਵਾਰੀ ਬਰਨਾਲਾ, ਨਛੱਤਰ ਸਿੰਘ, ਬਲਦੇਵ ਸਿੰਘ ਅਤੇ ਸੁਖਦੇਵ ਸਿੰਘ ਬਰਨਾਲਾ, ਹੈੱਡ ਗ੍ਰੰਥੀ ਪਰਮਜੀਤ ਸਿੰਘ, ਗੁਰਦੁਆਰਾ ਸਾਹਿਬ ਦੇ ਮੈਨੇਜਰ ਨੱਥਾ ਸਿੰਘ, ਕਰਨੈਲ ਸਿੰਘ ਦਰਾਕਾ, ਜਗਦੀਰ ਸਿੰਘ ਜੱਗ ਦਰਾਜ, ਕਾਲਾ ਸਿੰਘ, ਬਲਵਿੰਦਰ ਸਿੰਘ ਦਰਾਕਾ, ਮਨਪ੍ਰੀਤ ਸਿੰਘ ਮਨੀ ਧਾਲੀਵਾਲ, ਜੋਗਿੰਦਰ ਸਿੰਘ ਤਪਾ, ਬੇਅੰਤ ਸਿੰਘ ਮਾਂਗਟ, ਰਛਪਾਲ ਸਿੰਘ ਦਰਾਕਾ, ਅਮਨਦੀਪ ਸਿੰਘ ਦਰਾਕਾ, ਬਿੰਦਰ ਸਿੰਘ ਦਰਾਕਾ ਅਤੇ ਕੁਲਵਿੰਦਰ ਸਿੰਘ ਦਰਾਕਾ ਸਮੇਤ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਸਮਾਗਮ ਦੇ ਅਖੀਰ ਵਿੱਚ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ ਅਤੇ ਪ੍ਰਬੰਧਕਾਂ ਵੱਲੋਂ ਪਹੁੰਚੀਆਂ ਹੋਈਆਂ ਸੰਗਤਾਂ ਅਤੇ ਸ਼ਖਸੀਅਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਮਹਿਲ ਕਲਾਂ ਪੁਲਿਸ ਦੀ ਵੱਡੀ ਕਾਰਵਾਈ, ਸਵਾ ਕਿਲੋ ਅਫ਼ੀਮ ਅਤੇ ਨਗਦੀ ਸਮੇਤ ਔਰਤ ਤੇ ਮਰਦ ਕਾਬੂ









Users Today : 2
Users Yesterday : 10
Users Last 7 days : 365