ਬਰਨਾਲ਼ਾ ਬਿਊਰੋ
ਬੀਤੀ ਰਾਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਚ ਉਸ ਵੇਲੇ ਮਾਤਮ ਛਾ ਗਿਆ ਜਦੋਂ ਪਿੰਡ ਦੇ ਤਿੰਨ ਨੌਜਵਾਨ ਇੱਕ ਸੜਕ ਹਾਦਸੇ ਵਿੱਚ ਮੌਤ ਦੇ ਮੂੰਹ ਵਿੱਚ ਚਲੇ ਗਏ। ਕਿਸ ਮੰਦਭਾਗੀ ਘਟਨਾ ਸੁਣਦਿਆਂ ਹੀ ਪੂਰੇ ਪਿੰਡ ‘ਚ ਸੋਗ ਦੀ ਲਹਿਰ ਦੌੜ ਗਈ।
ਮ੍ਰਿਤਕਾਂ ਦੀ ਪਹਿਚਾਣ ਆਕਾਸ ਪੁੱਤਰ ਬਲਜਿੰਦਰ ਸਿੰਘ, ਪਰਵਿੰਦਰ ਸਿੰਘ ਪੁੱਤਰ ਸਰਬੀ ਸਿੰਘ ਤੇ ਅੰਮ੍ਰਿਤਪਾਲ ਸਿੰਘ ਪੁੱਤਰ ਬੱਗਾ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਤਿੰਨੋ ਨੌਜਵਾਨ ਸ਼ਨੀਵਾਰ ਨੂੰ ਪਰਵਿੰਦਰ ਸਿੰਘ ਦੀ ਰਿਸਤੇਦਾਰੀ ਵਿੱਚ ਮੁੱਲਾਪੁਰ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਜਿੱਥੋਂ ਉਹ ਦੇਰ ਸ਼ਾਮ ਮੋਟਰਸਾਈਕਲ ‘ਤੇ ਵਾਪਸ ਪਿੰਡ ਗਹਿਲ ਨੂੰ ਪਰਤ ਰਹੇ ਸਨ।

ਇਸ ਦੌਰਾਨ ਰਸਤੇ ਵਿੱਚ ਉਹਨਾਂ ਦਾ ਮੋਟਰਸਾਈਕਲ ਕਿਸੇ ਅਣਪਛਾਤੇ ਵਾਹਨ ਨਾਲ ਪਿੱਛੇ ਤੋਂ ਟਕਰਾ ਕੇ ਹਾਦਸਾਗ੍ਰਸਤ ਹੋ ਗਿਆ, ਜਿਸ ਕਾਰਨ ਤਿੰਨੋ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਜਿਨਾਂ ਵਿੱਚੋਂ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦਕਿ ਬਾਕੀਆਂ ਨੂੰ ਰਾਹਗੀਰਾਂ ਦੁਆਰਾ ਇਲਾਜ ਲਈ ਡੀਐਮਸੀ ਹਸਪਤਾਲ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਬਾਕੀ ਦੋ ਨੌਜਵਾਨਾਂ ਨੇ ਵੀ ਦਮ ਤੋੜ ਦਿੱਤਾ।
ਇਸ ਦੁੱਖਦਾਈ ਘਟਨਾ ਦੀ ਖ਼ਬਰ ਪਿੰਡ ਪੁੱਜਦਿਆਂ ਹੀ ਸਬੰਧਿਤ ਨੌਜਵਾਨਾਂ ਦੇ ਪਰਿਵਾਰਾਂ ਸਮੇਤ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ।









Users Today : 2
Users Yesterday : 27
Users Last 7 days : 147