ਬਰਨਾਲਾ ਬਿਊਰੋ 30 ਅਪ੍ਰੈਲ
ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫਰਾਜ ਆਲਮ ਦੀ ਅਗਵਾਈ ਹੇਠ ਅਪਰਾਧੀਆਂ ਖ਼ਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪੁਲਿਸ ਸਬ ਡਿਵੀਜ਼ਨ ਮਹਿਲ ਕਲਾਂ ਦੇ ਅਧੀਨ ਪੈਂਦੇ ਥਾਣਾ ਟੱਲੇਵਾਲ ਪੁਲਿਸ ਨੇ ਨਹਿਰ ਦੇ ਪੁਲ ਟੱਲੇਵਾਲ ਨੇੜੇ ਵਿਧਾਤਾ ਲਿੰਕ ਸੜਕ ’ਤੇ ਨਾਕਾਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਮਹੱਤਵਪੂਰਨ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਟੱਲੇਵਾਲ ਦੇ ਮੁਖੀ ਇੰਸਪੈਕਟਰ ਸਰਬਜੀਤ ਸਿੰਘ ਰੰਗੀਆਂ ਅਤੇ ਤਫਦੀਸੀ ਅਫਸਰ ਸਬ ਇੰਸਪੈਕਟਰ ਜਸਮੇਲ ਸਿੰਘ ਹੁੰਦਲ ਨੇ ਦੱਸਿਆ ਕਿ ਉਪ ਪੁਲਿਸ ਕਪਤਾਨ ਮਹਿਲ ਕਲਾਂ ਜਸਪਾਲ ਸਿੰਘ ਧਾਲੀਵਾਲ ਦੀ ਰਹਿਨੁਮਾਈ ਹੇਠ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਕਰ ਰਹੀ ਸੀ। ਇਸ ਦੌਰਾਨ ਮੁਖਬਰ ਖਾਸ ਵੱਲੋਂ ਸੂਚਨਾ ਮਿਲੀ ਕਿ ਹਰਬੰਸ ਸਿੰਘ ਉਰਫ਼ ਗੁਲਾਬੀ ਵਾਸੀ ਟੱਲੇਵਾਲ ਅਤੇ ਜਸਨਦੀਪ ਸਿੰਘ ਉਰਫ਼ ਨਾਈ ਵਾਸੀ ਬੀਹਲਾ ਚੋਰੀ ਕੀਤਾ ਮੋਟਰਸਾਈਕਲ ਵੇਚਣ ਲਈ ਟੱਲੇਵਾਲ ਤੋਂ ਵਿਧਾਤਾ ਸੜਕ ਰਾਹੀਂ ਕਸਬਾ ਭਦੌੜ ਵੱਲ ਆ ਰਹੇ ਹਨ। ਸੂਚਨਾ ਮਿਲਣ ਉਪਰੰਤ ਪੁਲਿਸ ਵੱਲੋਂ ਤੁਰੰਤ ਵਿਧਾਤਾ ਲਿੰਕ ਸੜਕ ’ਤੇ ਨਾਕਾਬੰਦੀ ਕੀਤੀ ਗਈ।

ਨਾਕਾਬੰਦੀ ਦੌਰਾਨ ਸ਼ੱਕ ਦੇ ਆਧਾਰ ’ਤੇ ਦੋਵਾਂ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ਵਿਚੋਂ ਬਿਨਾ ਨੰਬਰੀ ਕਾਲੇ ਰੰਗ ਦਾ ਬਜਾਜ ਪਲਟੀਨਾ ਮੋਟਰਸਾਈਕਲ ਗਰੇਅ ਅਤੇ ਚਾਂਦੀ ਰੰਗ ਦੀਆਂ ਧਾਰੀਆਂ ਸਮੇਤ ਬਰਾਮਦ ਹੋਇਆ। ਦੋਸ਼ੀ ਮੋਟਰਸਾਈਕਲ ਦੀ ਮਾਲਕੀ ਸਬੰਧੀ ਕੋਈ ਦਸਤਾਵੇਜ਼ ਪੇਸ਼ ਨਾ ਕਰ ਸਕੇ। ਪੁਲਿਸ ਜਾਂਚ ਦੌਰਾਨ ਮੋਟਰਸਾਈਕਲ ਦਾ ਚਾਸੀ ਨੰਬਰ ਐਮ ਡੀ 2 ਡੀ ਡੀ ਡੀ ਜ਼ੈੱਡ ਜ਼ੈੱਡ ਪੀ ਡਬਲਯੂ ਬੀ 33668 ਅਤੇ ਇੰਜਣ ਨੰਬਰ ਡੀ ਯੂ ਐਮ ਬੀ ਪੀ ਬੀ 77854 ਮਿਲਿਆ, ਜਿਸ ਤੋਂ ਇਹ ਚੋਰੀ ਦਾ ਹੋਣਾ ਸਾਹਮਣੇ ਆ ਗਿਆ। ਪੁਲਿਸ ਨੇ ਦੋਵਾਂ ਵਿਅਕਤੀਆਂ ਨੂੰ ਕਾਨੂੰਨੀ ਕਾਰਵਾਈ ਅਧੀਨ ਕਾਬੂ ਕਰਕੇ ਥਾਣਾ ਟੱਲੇਵਾਲ ਵਿਖੇ ਪਰਚਾ ਦਰਜ ਕਰਕੇ ਅਗਲੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਬਹੁਤ ਚਲਾਕ ਕਿਸਮ ਦੇ ਹਨ ਅਤੇ ਪੁੱਛਗਿੱਛ ਦੌਰਾਨ ਹੋਰ ਵਾਰਦਾਤਾਂ ਬਾਰੇ ਜਾਣਕਾਰੀ ਨਹੀਂ ਦੇ ਰਹੇ। ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਮੰਗਿਆ ਗਿਆ ਹੈ ਤਾਂ ਜੋ ਹੋਰ ਚੋਰੀਆਂ ਅਤੇ ਸੰਭਾਵਿਤ ਸਾਥੀਆਂ ਬਾਰੇ ਡੂੰਘੀ ਤਫਤੀਸ਼ ਕੀਤੀ ਜਾ ਸਕੇ। ਜ਼ਿਲ੍ਹਾ ਪੁਲਿਸ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਅਪਰਾਧ ਖ਼ਿਲਾਫ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਜਾਣਕਾਰੀ ਦੇਣ, ਤਾਂ ਜੋ ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਬਣੀ ਰਹੇ। ਇਸ ਮੌਕੇ ਸਿਪਾਹੀ ਗੁਰਦੀਪ ਸਿੰਘ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਨਾੜ ਸਾੜਨ ਦੇ ਮਾਮਲੇ ਵਿੱਚ ਵੱਡੀ ਕਾਰਵਾਈ: ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ |









Users Today : 3
Users Yesterday : 43
Users Last 7 days : 295