ਬਰਨਾਲਾ ਬਿਊਰੋ
ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਥਾਨਾ ਰੂੜਕੇ ਕਲਾਂ ਪੁਲਿਸ ਨੇ 317 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਥਾਨਾ ਰੂੜਕੇ ਕਲਾਂ ਦੇ ਮੁਖੀ ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਸਖ਼ਤ ਨਿਰਦੇਸ਼ਾਂ ਅਤੇ ਸਬ-ਡਿਵੀਜ਼ਨ ਤਪਾ ਦੇ ਉਪ ਪੁਲਿਸ ਕਪਤਾਨ ਜਸਕਰਨ ਸਿੰਘ ਦੀ ਅਗਵਾਈ ਹੇਠ ਨਸ਼ਾ ਵਿਰੋਧੀ ਮੁਹਿੰਮ ਲਗਾਤਾਰ ਜਾਰੀ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਰਮ ਸਿੰਘ ਅਤੇ ਨਵਦੀਪ ਸਿੰਘ ਬਾਹਰਲੇ ਇਲਾਕਿਆਂ ਤੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਸਥਾਨਕ ਨੌਜਵਾਨਾਂ ਨੂੰ ਵੇਚਣ ਦਾ ਧੰਦਾ ਕਰਦੇ ਹਨ। ਮਿਲੀ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਜਾਲ ਵਿਛਾਇਆ ਅਤੇ ਘੇਰਾਬੰਦੀ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਨ੍ਹਾਂ ਦੇ ਕੋਲੋਂ 317 ਚਿੱਟੇ ਰੰਗ ਦੀਆਂ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਨੇ ਦੋਵਾਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁੱਛਗਿੱਛ ਅਤੇ ਜਾਂਚ ਦੇ ਦੌਰਾਨ ਇਹ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਕਿ ਇਨ੍ਹਾਂ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਿੱਥੋਂ ਕੀਤੀ ਜਾ ਰਹੀ ਸੀ ਅਤੇ ਇਸ ਕਾਲੇ ਧੰਦੇ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਹੈ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਤਾਪ ਬਿਜਲੀ ਘਰ ਦੇ ਠੇਕਾ ਮੁਲਾਜ਼ਮਾਂ ਦਾ ਲਗਾਤਾਰ ਅੱਠਵੇਂ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ: ਅਧਿਸੂਚਨਾ ਜਾਰੀ ਹੋਣ ਤੱਕ ਸੰਘਰਸ਼ ਤੇਜ਼ ਕਰਨ ਦੀ ਦਿੱਤੀ ਚੇਤਾਵਨੀ








Users Today : 20
Users Yesterday : 43
Users Last 7 days : 312