ਭਦੌੜ, 31 ਮਾਰਚ।
ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ- ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕਰਕੇ ‘ਆਪ’ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਹਲਕੇ ਦੀ ਤਪਾ ਮੰਡੀ, ਤਾਜੋਕੇ, ਜੰਗੀਆਣਾ ਤੇ ਧੌਲਾ ਆਦਿ ਪਿੰਡਾਂ ਵਿਚ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਤਹਿਤ ਸੰਵਾਦ ਕੀਤਾ।
ਵੱਖ- ਵੱਖ ਥਾਵਾਂ ’ਤੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਦੇ ਲੱਗਭੱਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਿਨਾਂ ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲੱਗਭੱਗ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਵੱਖ ਵੱਖ ਚੇਅਰਮੈਨ, ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਤੇ ਇਲਾਕਾ ਵਾਸੀ ਮੌਜੂਦ ਸਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਇਕਾਈ ਜੰਗੀਆਣਾ ਦੀ 30 ਮੈਂਬਰੀ ਕਮੇਟੀ ਚੁਣੀ , ਬਲਾਕ ਪ੍ਰਧਾਨ |








Users Today : 1
Users Yesterday : 26
Users Last 7 days : 266