ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਉੱਗੋਕੇ ਨੇ ਸੰਵਾਦ ਕਰਕੇ ਲੋਕਾਂ ਅੱਗੇ ਗਿਣਾਈਆਂ ‘ਆਪ’ ਦੀਆਂ ਪ੍ਰਾਪਤੀਆਂ

ਉੱਗੋਕੇ ਨੇ ਸੰਵਾਦ ਕਰਕੇ ਲੋਕਾਂ ਅੱਗੇ ਗਿਣਾਈਆਂ ‘ਆਪ’ ਦੀਆਂ ਪ੍ਰਾਪਤੀਆਂ

 ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ- ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕਰਕੇ ‘ਆਪ’ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਹਲਕੇ ਦੀ ਤਪਾ ਮੰਡੀ, ਤਾਜੋਕੇ, ਜੰਗੀਆਣਾ ਤੇ ਧੌਲਾ ਆਦਿ ਪਿੰਡਾਂ ਵਿਚ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਤਹਿਤ ਸੰਵਾਦ ਕੀਤਾ।
ਉੱਗੋਕੇ ਨੇ ਸੰਵਾਦ ਕਰਕੇ ਲੋਕਾਂ ਅੱਗੇ ਗਿਣਾਈਆਂ ‘ਆਪ’ ਦੀਆਂ ਪ੍ਰਾਪਤੀਆਂ

ਭਦੌੜ, 31 ਮਾਰਚ।

ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ’ਤੇ ਵਿਧਾਇਕ ਲਾਭ ਸਿੰਘ ਉੱਗੋਕੇ ਵੱਲੋਂ ਹਲਕੇ ਦੇ ਵੱਖ- ਵੱਖ ਪਿੰਡਾਂ ਵਿਚ ਸੰਵਾਦ ਪ੍ਰੋਗਰਾਮ ਕਰਕੇ ‘ਆਪ’ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਹਲਕੇ ਦੀ ਤਪਾ ਮੰਡੀ, ਤਾਜੋਕੇ, ਜੰਗੀਆਣਾ ਤੇ ਧੌਲਾ ਆਦਿ ਪਿੰਡਾਂ ਵਿਚ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਪ੍ਰੋਗਰਾਮ ਤਹਿਤ ਸੰਵਾਦ ਕੀਤਾ।

ਵੱਖ- ਵੱਖ ਥਾਵਾਂ ’ਤੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਵੱਡੇ ਕਦਮ ਚੁੱਕੇ ਹਨ। ਪੰਜਾਬ ਦੇ ਲੋਕਾਂ ਲਈ 10 ਲੱਖ ਰੁਪਏ ਤੱਕ ਦੀ ਸਿਹਤ ਗਾਰੰਟੀ, ਔਰਤਾਂ ਨੂੰ ਸਤਿਕਾਰ ਵਜੋਂ 1000 ਅਤੇ 1500 ਰੁਪਏ ਦੇਣ ਦੇ ਵਾਅਦੇ, ਸਕੂਲ ਆਫ਼ ਐਮੀਨੈਂਸ ਰਾਹੀਂ ਮਿਆਰੀ ਸਿੱਖਿਆ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਸੂਬੇ ਦੇ ਲੱਗਭੱਗ 90 ਫ਼ੀਸਦੀ ਘਰੇਲੂ ਬਿਜਲੀ ਖਪਤਕਾਰਾਂ ਨੂੰ 600 ਯੂਨਿਟਾਂ ਤੱਕ ਸਬਸਿਡੀ ਦੇ ਨਾਲ ਜ਼ੀਰੋ ਬਿੱਲ ਮਿਲ ਰਹੇ ਹਨ। ਜਦੋਂ ਕਿ ਸਰਕਾਰ ਵੱਲੋਂ 65 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ 90 ਹਜ਼ਾਰ ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਿਨਾਂ ਬੁਨਿਆਦੀ ਢਾਂਚੇ ਵੱਲ ਵੱਡਾ ਧਿਆਨ ਦਿੰਦਿਆਂ ਲੱਗਭੱਗ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਹਿਲੀ ਵਾਰ ਪੰਜਾਬ ਵਿੱਚ ਦਿਨ ਦੇ ਸਮੇਂ ਖੇਤੀ ਲਈ ਬਿਜਲੀ ਦਿੱਤੀ ਜਾ ਰਹੀ ਹੈ।  ਇਸ ਮੌਕੇ ਵੱਖ ਵੱਖ ਚੇਅਰਮੈਨ, ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਪਾਰਟੀ ਆਗੂ ਤੇ ਇਲਾਕਾ ਵਾਸੀ ਮੌਜੂਦ ਸਨ।

ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਇਕਾਈ ਜੰਗੀਆਣਾ ਦੀ 30 ਮੈਂਬਰੀ ਕਮੇਟੀ ਚੁਣੀ , ਬਲਾਕ ਪ੍ਰਧਾਨ 
Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 3 3 0
Users Today : 1
Users Yesterday : 120
Users Last 7 days : 341

ਰਾਸ਼ੀਫਲ

error: Content is protected !!