ਪੰਜ ਭੈਣਾਂ ਦੇ ਇਕਲੌਤੇ ਭਰਾ ਨੂੰ ਨਿਗਲ ਗਈ ਸਕੂਲ ਪ੍ਰਬੰਧਕਾਂ ਦੀ ਅਣਗਹਿਲੀ
ਬਰਨਾਲਾ ਬਿਊਰੋ 14 ਅਪ੍ਰੈਲ
ਪਿਛਲੇ ਦਿਨੀਂ ਪਿੰਡ ਭੂੰਦੜ ਨੇੜੇ ਸਕੂਲ ਵੈਨ ਦੀ ਟੱਕਰ ਨਾਲ ਮਾਰੇ ਗਏ ਪਿੰਡ ਢਿੱਲਵਾਂ ਦੇ ਨੌਜਵਾਨ ਲਖਵਿੰਦਰ ਸਿੰਘ ਦੇ ਮਾਮਲੇ ’ਚ ਇਨਸਾਫ਼ ਨਾ ਮਿਲਣ ਕਾਰਨ ਇਲਾਕੇ ਦੇ ਕਿਸਾਨਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਜ਼ਿਲ੍ਹਾ ਬਰਨਾਲਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਤੇ ਸੂਬਾ ਪ੍ਰੈਸ ਸਕੱਤਰ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਕਿਸਾਨਾਂ ਨੇ ਬਾਲਿਆਂਵਾਲੀ ਥਾਣੇ ਦਾ ਰੁਖ਼ ਕੀਤਾ ਤੇ ਸਕੂਲ ਮੈਨੇਜਮੈਂਟ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਜਥੇਬੰਦੀ ਦੇ ਆਗੂਆਂ ਨੇ ਦੁਖੀ ਹਿਰਦੇ ਨਾਲ ਦੱਸਿਆ ਕਿ ਜਥੇਬੰਦੀ ਦੇ ਬਲਾਕ ਜਨਰਲ ਸਕੱਤਰ ਭੁਪਿੰਦਰ ਸਿੰਘ ਢਿੱਲਵਾਂ ਦਾ ਭਰਾ ਲਖਵਿੰਦਰ ਸਿੰਘ, ਜੋ ਕਿ ਪੰਜ ਭੈਣਾਂ ਦਾ ਇਕਲੌਤਾ ਭਰਾ ਤੇ ਦੋ ਮਾਸੂਮ ਬੱਚੀਆਂ ਦਾ ਪਿਤਾ ਸੀ। ਆਪਣੀ ਭੈਣ ਨੂੰ ਮਿਲ ਕੇ ਵਾਪਸ ਪਰਤ ਰਿਹਾ ਸੀ। ਇਸੇ ਦੌਰਾਨ ਸ਼ਿਵਾਲਿਕ ਹਿਲਸ ਸਕੂਲ ਰਈਆ ਦੀ ਵੈਨ ਨੇ ਗਲਤ ਦਿਸ਼ਾ ਤੋਂ ਆ ਕੇ ਲਖਵਿੰਦਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਹਾਦਸਾ ਐਨਾ ਭਿਆਨਕ ਸੀ ਕਿ ਲਖਵਿੰਦਰ ਦੀ ਮੌਕੇ `ਤੇ ਹੀ ਮੌਤ ਹੋ ਗਈ। ਸਕੂਲ ਵੈਨ ’ਚ ਸਵਾਰ ਬੱਚੇ ਵੀ ਵਾਲ-ਵਾਲ ਬਚੇ। ਪਰ ਪ੍ਰਬੰਧਕਾਂ ਦੀ ਨਾਲਾਇਕੀ ਕਾਰਨ ਇਕ ਹੱਸਦਾ-ਵਸਦਾ ਪਰਿਵਾਰ ਉੱਜੜ ਗਿਆ। ਕਿਸਾਨ ਆਗੂਆਂ ਨੇ ਵੱਡਾ ਖ਼ੁਲਾਸਾ ਕਰਦਿਆਂ ਕਿਹਾ ਕਿ ਜਿਸ ਵੈਨ ਨਾਲ ਹਾਦਸਾ ਹੋਇਆ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
ਉਸ ਦਾ ਬੀਮਾ, ਫਿਟਨੈੱਸ ਤੇ ਰਜਿਸਟ੍ਰੇਸ਼ਨ ਦੀ ਮਿਆਦ ਕਦੋਂ ਦੀ ਲੰਘ ਚੁੱਕੀ ਸੀ। ਸਕੂਲ ਮੈਨੇਜਮੈਂਟ ਨੇ ਚੰਦ ਸਿੱਕੇ ਬਚਾਉਣ ਦੀ ਖ਼ਾਤਰ ਬੱਚਿਆਂ ਤੇ ਰਾਹਗੀਰਾਂ ਦੀ ਜਾਨ ਸੂਲੀ `ਤੇ ਟੰਗੀ ਹੋਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਨੇ ਡਰਾਈਵਰ `ਤੇ ਮਾਮੂਲੀ ਕਾਰਵਾਈ ਕਰਕੇ ਉਸ ਨੂੰ ਥਾਣੇ ’ਚੋਂ ਹੀ ਜ਼ਮਾਨਤ ਦੇ ਦਿੱਤੀ। ਜਦਕਿ ਵੈਨ ਦੇ ਮਾਲਕ ਤੇ ਸਕੂਲ ਚੇਅਰਮੈਨ ਗਗਨਦੀਪ ਸ਼ਰਮਾ `ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਕਿਸਾਨਾਂ ਦੇ ਰੋਹ ਅੱਗੇ ਝੁਕਦਿਆਂ ਐੱਸਐੱਚਓ ਬਾਲਿਆਂਵਾਲੀ ਨੇ ਮ੍ਰਿਤਕ ਦੇ ਚਚੇਰੇ ਭਰਾ ਦੇ ਬਿਆਨ ਕਲਮਬੰਦ ਕਰਕੇ ਮੈਨੇਜਮੈਂਟ ਵਿਰੁੱਧ ਕਾਰਵਾਈ ਦਾ ਭਰੋਸਾ ਤਾਂ ਦਿੱਤਾ ਹੈ। ਪਰ ਜਥੇਬੰਦੀ ਨੇ ਦੋ ਟੁੱਕ ਸ਼ਬਦਾਂ ’ਚ 15 ਅਪ੍ਰੈਲ ਤਕ ਦਾ ਅਲਟੀਮੇਟਮ ਦੇ ਦਿੱਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮਿੱਥੇ ਸਮੇਂ ਤਕ ਸਕੂਲ ਪ੍ਰਬੰਧਕਾਂ ਵਿਰੁੱਧ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਬਾਲਿਆਂਵਾਲੀ ਥਾਣੇ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਇਸ ਮੌਕੇ ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਚਰਨ ਸਿੰਘ ਸੁਖਪੁਰਾ, ਮੇਲਾ ਸਿੰਘ ਖੁੱਡੀ ਕਲਾਂ, ਗੁਰਨਾਮ ਸਿੰਘ ਗਾਮਾ, ਜਗਜੀਤ ਸਿੰਘ ਅਲਕੜਾ ਤੇ ਬੀਕੇਯੂ ਸਿਧੂਪੁਰ ਤੋਂ ਰੂਪ ਸਿੰਘ ਢਿਲਵਾਂ ਸਣੇ ਵੱਡੀ ਗਿਣਤੀ ’ਚ ਕਿਸਾਨ ਹਾਜ਼ਰ ਸਨ।
ਹੋਰ ਤਾਜ਼ਾਂ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਮਿਲਾਵਟਖੋਰੀ ਵਿਰੁੱਧ ਬਰਨਾਲਾ ਪ੍ਰਸ਼ਾਸਨ ਦਾ ਵੱਡਾ ਐਕਸ਼ਨ: 7 ਮਾਮਲਿਆਂ ’ਚ ਲਗਾਇਆ 2.25 ਲੱਖ ਰੁਪਏ ਜੁਰਮਾਨਾ |









Users Today : 2
Users Yesterday : 20
Users Last 7 days : 121