Home » ਪ੍ਰਮੁੱਖ ਖ਼ਬਰਾਂ » ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ

ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਦੇ ਯੋਗ ਨਿਰਦੇਸ਼ਾਂ ਹੇਠ ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਦੋ ਹਜ਼ਾਰ ਛੱਬੀ ਦੇ ਸਬੰਧ ਵਿੱਚ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ।
ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਤਹਿਤ ਸਵੀਪ ਟੀਮਾਂ ਵੱਲੋਂ ਜਾਗਰੂਕਤਾ ਗਤੀਵਿਧੀਆਂ, ਵਿਦਿਆਰਥੀਆਂ ਤੇ ਉਦਯੋਗਿਕ ਸਟਾਫ਼ ਨੂੰ ਪ੍ਰਕਿਰਿਆ ਤੋਂ ਕਰਵਾਇਆ ਜਾਣੂ
[responsivevoice_button voice="Hindi Male"]

ਬਰਨਾਲਾ ਬਿਊਰੋ

            ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਹਰਪ੍ਰੀਤ ਸਿੰਘ ਦੇ ਯੋਗ ਨਿਰਦੇਸ਼ਾਂ ਹੇਠ ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਦੋ ਹਜ਼ਾਰ ਛੱਬੀ ਦੇ ਸਬੰਧ ਵਿੱਚ ਸਵੀਪ ਟੀਮਾਂ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸੰਸਥਾਵਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਰਕਾਰੀ ਤਕਨੀਕੀ ਕਾਲਜ ਬਡਬਰ ਵਿਖੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਲਵਪ੍ਰੀਤ ਸਿੰਘ ਅਤੇ ਗੋਬਿੰਦ ਮੋਟਰਜ਼ ਭਦੌੜ ਵਿਖੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੇਜਰ ਸਿੰਘ ਵੱਲੋਂ ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਦੋ ਹਜ਼ਾਰ ਛੱਬੀ ਦੇ ਮੁੱਖ ਪਹਿਲੂਆਂ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਏ ਗਏ। ਇਸ ਦੌਰਾਨ ਵਿਸ਼ੇਸ਼ ਸਰਸਰੀ ਪੁਨਰ-ਨਿਰੀਖਣ ਦੀਆਂ ਮੁੱਖ ਪ੍ਰਕਿਰਿਆਵਾਂ, ਜਿਵੇਂ ਕਿ ਗਣਨਾ ਫਾਰਮ ਭਰਨ ਸਬੰਧੀ ਪੂਰੀ ਜਾਣਕਾਰੀ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਇਸ ਮੁਹਿੰਮ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਇਸ ਦਾ ਮੁੱਖ ਉਦੇਸ਼ ਨਵੇਂ ਅਤੇ ਯੋਗ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ, ਲੋੜੀਂਦੀਆਂ ਸੁਧਾਰ ਪ੍ਰਕਿਰਿਆਵਾਂ ਨੂੰ ਪੂਰਾ ਕਰਨਾ ਅਤੇ ਵੋਟਰ ਸੂਚੀ ਨੂੰ ਹਰ ਪੱਖੋਂ ਨੁਕਸ-ਰਹਿਤ ਬਣਾਉਣਾ ਹੈ। ਉਨ੍ਹਾਂ ਸਮੂਹ ਹਾਜ਼ਰੀਨ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਪੰਚੀ ਜੂਨ ਦੋ ਹਜ਼ਾਰ ਛੱਬੀ ਤੋਂ ਚੌਵੀ ਜੁਲਾਈ ਦੋ ਹਜ਼ਾਰ ਛੱਬੀ ਤੱਕ ਬੂਥ ਲੈਵਲ ਅਫ਼ਸਰ ਘਰ-ਘਰ ਜਾ ਕੇ ਗਣਨਾ ਫਾਰਮ ਭਰਵਾਉਣਗੇ, ਇਸ ਲਈ ਸਾਰੇ ਵੋਟਰ ਇਹ ਗਣਨਾ ਫਾਰਮ ਜ਼ਰੂਰ ਭਰਨ ਅਤੇ ਚੋਣ ਅਮਲੇ ਨਾਲ ਪੂਰਾ ਸਹਿਯੋਗ ਕਰਨ ਤਾਂ ਜੋ ਕੋਈ ਵੀ ਯੋਗ ਨਾਗਰਿਕ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਵੀਪ ਟੀਮਾਂ ਦੇ ਸਬੰਧਤ ਅਧਿਕਾਰੀ, ਕਰਮਚਾਰੀ ਅਤੇ ਵੱਖ-ਵੱਖ ਸੰਸਥਾਵਾਂ ਦੇ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਤਪਾ ਫੋਟੋਗ੍ਰਾਫਰ ਐਸੋਸੀਏਸ਼ਨ ਵੱਲੋਂ 5ਵੇਂ ਪੰਜਾਬ ਫੋਟੋ ਫੇਅਰ ਦਾ ਪੋਸਟਰ ਜਾਰੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 4 4 0 4
Users Today : 70
Users Yesterday : 44
Users Last 7 days : 369

ਰਾਸ਼ੀਫਲ