ਬਰਨਾਲਾ ਬਿਊਰੋ 25 ਅਪ੍ਰੈਲ
ਬਰਨਾਲਾ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਮੇਤ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਦੇ ਤਹਿਤ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੱਡੀ ਕਲਾਂ ਵਿਖੇ ਗਿਆਰਾਂ ਲੱਖ ਰੁਪਏ ਦੀ ਭਾਰੀ ਲਾਗਤ ਨਾਲ ਤਿਆਰ ਕੀਤੀ ਗਈ ਅਤਿ-ਆਧੁਨਿਕ ਸਾਇੰਸ ਲੈਬ ਦਾ ਉਦਘਾਟਨ ਕੀਤਾ ਗਿਆ ਅਤੇ ਇਸੇ ਦੌਰਾਨ ਉਨ੍ਹਾਂ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਝਲੂਰ ਵਿਖੇ ਸਾਢੇ ਸੱਤ ਲੱਖ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਸਮਾਰਟ ਕਮਰੇ ਦਾ ਉਦਘਾਟਨ ਕਰਦਿਆਂ ਇਸ ਨੂੰ ਵਿਦਿਆਰਥੀਆਂ ਦੇ ਸੁਪਨਿਆਂ ਦੀ ਉਡਾਨ ਲਈ ਇੱਕ ਵੱਡਾ ਕਦਮ ਦੱਸਿਆ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ. ਸੁਨੀਤਇੰਦਰ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਾਇਮਰੀ ਸ਼੍ਰੀਮਤੀ ਇੰਦੂ ਸਿਮਕ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਇੰਨਾ ਮਜ਼ਬੂਤ ਕਰ ਦਿੱਤਾ ਹੈ ਕਿ ਹੁਣ ਆਮ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਤੇਜ਼ੀ ਨਾਲ ਵਧ ਰਿਹਾ ਹੈ ਜਦਕਿ ਡਿਪਟੀ ਡੀ.ਈ.ਓ. ਸ੍ਰ ਬਰਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਝਲੂਰ ਸਕੂਲ ਦੇ ਨਵੇਂ ਕਮਰੇ ਵਿੱਚ ਟੱਚ ਪੈਨਲ ਅਤੇ ਆਧੁਨਿਕ ਫਰਨੀਚਰ ਵਰਗੀਆਂ ਉੱਚ ਪੱਧਰੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਗਰੀਬ ਤੇ ਲੋੜਵੰਦ ਬੱਚੇ ਵੀ ਹਾਈ-ਟੈਕ ਸਿੱਖਿਆ ਪ੍ਰਾਪਤ ਕਰ ਸਕਣ ਅਤੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ ਨੇ ਵੀ ਇਸ ਤਬਦੀਲੀ ਨੂੰ ਸਿੱਖਿਆ ਦੇ ਖੇਤਰ ਵਿੱਚ ਇੱਕ ਮੀਲ ਪੱਥਰ ਕਰਾਰ ਦਿੱਤਾ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਗਰਮੀ ਦਾ ਕਹਿਰ ਪੰਜਾਬ ਤੇ ਚੰਡੀਗੜ੍ਹ ‘ਚ ਲੂ ਦਾ ਕਹਿਰ, ਐਤਵਾਰ ਤੋਂ ਮੌਸਮ ਲੈ ਸਕਦਾ ਹੈ ਕਰਵਟ |









Users Today : 10
Users Yesterday : 10
Users Last 7 days : 314