ਬਰਨਾਲਾ ਬਿਊਰੋ
ਜ਼ਿਲ੍ਹਾ ਪ੍ਰੀਸ਼ਦ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਮਨਦੀਪ ਦੀਪੀ ਗੁੰਮਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰ ਸਾਹਿਬਾਨ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਅਤੇ ਸਮੂਹ ਮੈਂਬਰਾਂ ਵੱਲੋਂ ਆਪਣੇ ਆਗੂ ਜਗਸੀਰ ਸਿੰਘ ਚੀਮਾ ਨੂੰ ਫੀਸ ਰੈਗੂਲੇਟਰੀ ਜ਼ਿਲ੍ਹਾ ਕਮਿਸ਼ਨ ਦੇ ਮੈਂਬਰ ਵਜੋਂ ਨਿਯੁਕਤ ਹੋਣ ‘ਤੇ ਤਹਿ ਦਿਲੋਂ ਮੁਬਾਰਕਬਾਦ ਦਿੱਤੀ ਗਈ। ਸਮਾਗਮ ਦੌਰਾਨ ਆਗੂਆਂ ਨੇ ਜਗਸੀਰ ਸਿੰਘ ਚੀਮਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਭਰਵਾਂ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਰਮਨਦੀਪ ਦੀਪੀ ਗੁੰਮਟੀ ਨੇ ਪੰਜਾਬ ਸਰਕਾਰ ਅਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਿਹਨਤੀ ਅਤੇ ਸਮਰਪਿਤ ਆਗੂਆਂ ਨੂੰ ਹਮੇਸ਼ਾ ਯੋਗ ਮਾਣ-ਸਤਿਕਾਰ ਦਿੱਤਾ ਜਾਂਦਾ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪਾਰਟੀ ਵੱਲੋਂ ਦਿੱਤੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਜਗਸੀਰ ਸਿੰਘ ਚੀਮਾ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨਗੇ। ਨਵ-ਨਿਯੁਕਤ ਮੈਂਬਰ ਜਗਸੀਰ ਸਿੰਘ ਚੀਮਾ ਨੇ ਇਸ ਸਨਮਾਨ ਲਈ ਪਾਰਟੀ ਲੀਡਰਸ਼ਿਪ, ਚੇਅਰਮੈਨ ਰਮਨਦੀਪ ਦੀਪੀ ਗੁੰਮਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਂਦਿਆਂ ਜਨਤਾ ਦੀਆਂ ਉਮੀਦਾਂ ‘ਤੇ ਖਰੇ ਉੱਤਰਨਗੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ |









Users Today : 14
Users Yesterday : 29
Users Last 7 days : 171