ਕੇਂਦਰੀ ਬਿਊਰੋ
ਖੇਡ ਜਗਤ ਅਤੇ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਤੋਂ ਇੱਕ ਬੇਹੱਦ ਦੁਖਦਾਈ ਅਤੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਿੰਡ ਕਰੌਂਥਾ ਦੀ ਉੱਨੀ ਸਾਲਾ ਧੀ ਅਤੇ ਨੌਕਾਇਨ ਦੀ ਰਾਸ਼ਟਰੀ ਪੱਧਰ ਦੀ ਉਭਰਦੀ ਖਿਡਾਰਨ ਮਾਇਆ ਧਨਖੜ ਦੀ ਅਭਿਆਸ ਦੌਰਾਨ ਤਾਲਾਬ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ।

ਦੇਸ਼ ਲਈ ਮੈਡਲ ਜਿੱਤਣ ਦਾ ਸੁਪਨਾ ਦੇਖਣ ਵਾਲੀ ਇਸ ਹੋਣਹਾਰ ਖਿਡਾਰਨ ਦੀ ਅਚਾਨਕ ਹੋਈ ਮੌਤ ਨਾਲ ਖੇਡ ਪ੍ਰੇਮੀਆਂ ਅਤੇ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਇਆ ਧਨਖੜ ਹਾਲ ਹੀ ਵਿੱਚ ਛੱਤੀਸਗੜ੍ਹ ਵਿਖੇ ਹੋਈ ਰਾਸ਼ਟਰੀ ਕਯਾਕਿੰਗ ਪ੍ਰਤੀਯੋਗਤਾ ਵਿੱਚ ਹਿੱਸਾ ਲੈ ਕੇ ਪਰਤੀ ਸੀ ਅਤੇ ਉਹ ਬੇਹੱਦ ਮਿਹਨਤੀ ਸੀ ਜੋ ਆਉਣ ਵਾਲੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਦਿਨ-ਰਾਤ ਤਿਆਰੀ ਕਰ ਰਹੀ ਸੀ। ਮਾਇਆ ਆਪਣੇ ਪਿੰਡ ਦੇ ਹੀ ਤਾਲਾਬ ਵਿੱਚ ਰੋਜ਼ਾਨਾ ਨੌਕਾਇਨ ਅਤੇ ਤੈਰਾਕੀ ਦਾ ਅਭਿਆਸ ਕਰਦੀ ਸੀ ਅਤੇ ਬਾਈ ਜੂਨ ਨੂੰ ਵੀ ਉਹ ਰੋਜ਼ਾਨਾ ਦੀ ਤਰ੍ਹਾਂ ਅਭਿਆਸ ਕਰਨ ਲਈ ਪਾਣੀ ਵਿੱਚ ਉਤਰੀ ਸੀ। ਚਸ਼ਮਦੀਦਾਂ ਮੁਤਾਬਕ ਜਦੋਂ ਮਾਇਆ ਤਾਲਾਬ ਵਿੱਚ ਤੈਰਾਕੀ ਕਰ ਰਹੀ ਸੀ ਤਾਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈਣ ਦਾ ਖ਼ਦਸ਼ਾ ਪੈਦਾ ਹੋ ਗਿਆ ਜਿਸ ਕਾਰਨ ਉਹ ਆਪਣਾ ਸੰਤੁਲਨ ਗੁਆ ਬੈਠੀ ਅਤੇ ਡੂੰਘੇ ਪਾਣੀ ਵਿੱਚ ਚਲੀ ਗਈ। ਮਾਇਆ ਨੂੰ ਡੁੱਬਦਾ ਦੇਖ ਕੇ ਆਸ-ਪਾਸ ਮੌਜੂਦ ਲੋਕਾਂ ਨੇ ਬਿਨਾਂ ਕੋਈ ਸਮਾਂ ਗੁਆਏ ਤਾਲਾਬ ਵਿੱਚ ਛਾਲ ਮਾਰ ਦਿੱਤੀ ਅਤੇ ਭਾਰੀ ਮੁਸ਼ੱਕਤ ਤੋਂ ਬਾਅਦ ਉਸ ਨੂੰ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ ਅਤੇ ਉਸ ਨੇ ਦਮ ਤੋੜ ਦਿੱਤਾ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਸ਼ਿਵਾਜੀ ਕਲੋਨੀ ਥਾਣੇ ਦੀ ਪੁਲਿਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਜਿੱਥੇ ਕਾਰਵਾਈ ਪੂਰੀ ਹੋਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋ ਸਕੇਗੀ। ਇੱਕ ਹੋਣਹਾਰ ਅਤੇ ਉਭਰਦੀ ਖਿਡਾਰਨ ਦੇ ਇਸ ਤਰ੍ਹਾਂ ਅਚਾਨਕ ਚਲੇ ਜਾਣ ਨਾਲ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ
| ਬਾਦਲ ਪਰਿਵਾਰ ਦੇ ਕਾਲੇ ਕਾਰਨਾਮਿਆਂ ਦਾ ਹੋਵੇਗਾ ਪਰਦਾਫਾਸ਼, ਮਿਲੇਗੀ ਪਾਪਾਂ ਦੀ ਸਜ਼ਾ |









Users Today : 58
Users Yesterday : 77
Users Last 7 days : 391