Home » ਪ੍ਰਮੁੱਖ ਖ਼ਬਰਾਂ » ਜਾਤੀ ਸੂਚਕ ਟਿੱਪਣੀ ਮਾਮਲੇ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ, ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੁਣਾਈ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦੀ ਸਜ਼ਾ

ਜਾਤੀ ਸੂਚਕ ਟਿੱਪਣੀ ਮਾਮਲੇ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ, ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੁਣਾਈ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦੀ ਸਜ਼ਾ

ਪੰਜਾਬ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਨਾਲ ਜੁੜੀ ਇੱਕ ਬਹੁਤ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਿਛਲੇ ਦਿਨੀਂ ਵਰਤੇ ਗਏ ਜਾਤੀ ਸੂਚਕ ਸ਼ਬਦਾਂ ਦੇ ਗੰਭੀਰ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਏ। ਇਸ ਅਹਿਮ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਬੋਲਾਂ ’ਤੇ ਗਹਿਰਾ
ਜਾਤੀ ਸੂਚਕ ਟਿੱਪਣੀ ਮਾਮਲੇ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਹੱਥ ਜੋੜ ਕੇ ਮੰਗੀ ਮੁਆਫ਼ੀ, ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੁਣਾਈ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦੀ ਸਜ਼ਾ
[responsivevoice_button voice="Hindi Male"]

ਕੇਂਦਰੀ ਬਿਊਰੋ

              ਪੰਜਾਬ ਦੀ ਸਿਆਸਤ ਅਤੇ ਸਮਾਜਿਕ ਹਲਕਿਆਂ ਨਾਲ ਜੁੜੀ ਇੱਕ ਬਹੁਤ ਵੱਡੀ ਅਤੇ ਅਹਿਮ ਖ਼ਬਰ ਸਾਹਮਣੇ ਆਈ ਹੈ ਜਿੱਥੇ ਪਿਛਲੇ ਦਿਨੀਂ ਵਰਤੇ ਗਏ ਜਾਤੀ ਸੂਚਕ ਸ਼ਬਦਾਂ ਦੇ ਗੰਭੀਰ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸਾਹਮਣੇ ਨਿੱਜੀ ਤੌਰ ’ਤੇ ਪੇਸ਼ ਹੋਏ। ਇਸ ਅਹਿਮ ਪੇਸ਼ੀ ਦੌਰਾਨ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਬੋਲਾਂ ’ਤੇ ਗਹਿਰਾ ਪਛਤਾਵਾ ਪ੍ਰਗਟ ਕਰਦਿਆਂ ਸਮੂਹ ਅਨੁਸੂਚਿਤ ਜਾਤੀ ਸਮਾਜ ਤੋਂ ਹੱਥ ਜੋੜ ਕੇ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਗਈ। ਮਾਮਲੇ ਦੀ ਸੰਵੇਦਨਸ਼ੀਲਤਾ ਅਤੇ ਗੰਭੀਰਤਾ ਨੂੰ ਮੁੱਖ ਰੱਖਦਿਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਰਵਨੀਤ ਬਿੱਟੂ ਨੂੰ ਆਪਣੀ ਭੁੱਲ ਬਖਸ਼ਾਉਣ ਲਈ ਚਾਰ ਪ੍ਰਮੁੱਖ ਧਾਰਮਿਕ ਅਸਥਾਨਾਂ ’ਤੇ ਨਤਮਸਤਕ ਹੋਣ ਦੀ ਧਾਰਮਿਕ ਸਜ਼ਾ ਸੁਣਾਈ ਗਈ ਹੈ। ਕਮਿਸ਼ਨ ਦੇ ਚੇਅਰਮੈਨ ਨੇ ਰਵਨੀਤ ਬਿੱਟੂ ਨੂੰ ਸੰਬੋਧਨ ਕਰਦਿਆਂ ਸਪੱਸ਼ਟ ਆਖਿਆ ਕਿ ਜਿਨ੍ਹਾਂ ਦੋ ਜਾਤਾਂ ਬਾਰੇ ਉਨ੍ਹਾਂ ਵੱਲੋਂ ਗਲਤ ਟਿੱਪਣੀ ਕੀਤੀ ਗਈ ਸੀ, ਉਸ ਦੇ ਪਛਤਾਵੇ ਵਜੋਂ ਉਨ੍ਹਾਂ ਨੂੰ ਭਗਵਾਨ ਵਾਲਮੀਕੀ ਤੀਰਥ, ਸੱਚਖੰਡ ਬੱਲਾਂ, ਡੇਰਾ ਫਿਲੌਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਾ ਕੇ ਸ਼ਰਧਾਪੂਰਵਕ ਨਤਮਸਤਕ ਹੋਣਾ ਪਵੇਗਾ। ਉਨ੍ਹਾਂ ਅੱਗੇ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਚਾਰ ਦਰਵਾਜ਼ੇ ਸਭ ਵਰਨਾਂ ਲਈ ਸਾਂਝੇ ਹਨ, ਇਸ ਲਈ ਉੱਥੇ ਨਤਮਸਤਕ ਹੋ ਕੇ ਪਵਿੱਤਰ ਪ੍ਰਸ਼ਾਦ ਛਕਿਆ ਜਾਵੇ। ਸੁਣਵਾਈ ਦੌਰਾਨ ਚੇਅਰਮੈਨ ਗੜ੍ਹੀ ਨੇ ਕੇਂਦਰੀ ਮੰਤਰੀ ਨੂੰ ਦੇਸ਼ ਦੇ ਸੰਵਿਧਾਨ ਅਤੇ ਪਵਿੱਤਰ ਗੁਰਬਾਣੀ ਦਾ ਹਵਾਲਾ ਦਿੰਦਿਆਂ ਸਮਝਾਇਆ ਕਿ ਸਾਡਾ ਦੇਸ਼ ਸੰਵਿਧਾਨਿਕ ਕਾਨੂੰਨ ਮੁਤਾਬਕ ਚੱਲਦਾ ਹੈ, ਜੋ ਜਾਤ, ਧਰਮ, ਨਸਲ ਜਾਂ ਲਿੰਗ ਦੇ ਆਧਾਰ ’ਤੇ ਕਿਸੇ ਵੀ ਤਰ੍ਹਾਂ ਦੇ ਵਿਤਕਰੇ ਅਤੇ ਛੂਆਂ-ਛੂਤ ਦੀ ਸਖ਼ਤ ਮਨਾਹੀ ਕਰਦਾ ਹੈ। ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦਾ ਉਦਾਹਰਨ ਦਿੰਦਿਆਂ ਕਿਹਾ ਕਿ ਸਾਡੇ ਮਹਾਨ ਗੁਰੂਆਂ ਨੇ ਭਗਤ ਰਵਿਦਾਸ ਜੀ ਅਤੇ ਭਗਤ ਪਰਮਾਨੰਦ ਜੀ ਸਮੇਤ ਸਾਰੀਆਂ ਜਾਤਾਂ-ਪਾਤਾਂ ਅਤੇ ਧਰਮਾਂ ਦੇ ਮਹਾਪੁਰਖਾਂ ਦੀ ਬਾਣੀ ਨੂੰ ਬਰਾਬਰ ਸਤਿਕਾਰ ਦਿੱਤਾ ਹੈ ਅਤੇ ਸਮੁੱਚੇ ਜਗਤ ਨੂੰ ਮਾਨਸ ਕੀ ਜਾਤ ਸਭੈ ਏਕੇ ਪਹਿਚਾਨਬੋ ਦਾ ਮਹਾਨ ਰੱਬੀ ਸੰਦੇਸ਼ ਦਿੱਤਾ ਹੈ ਜਿਸ ਦੀ ਪਾਲਣਾ ਕਰਨਾ ਹਰ ਇੱਕ ਨਾਗਰਿਕ ਦਾ ਪਰਮ ਕਰਤੱਵ ਹੈ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਬਾਦਲ ਪਰਿਵਾਰ ਦੇ ਕਾਲੇ ਕਾਰਨਾਮਿਆਂ ਦਾ ਹੋਵੇਗਾ ਪਰਦਾਫਾਸ਼, ਮਿਲੇਗੀ ਪਾਪਾਂ ਦੀ ਸਜ਼ਾ

 

0 0 votes
Article Rating
Subscribe
Notify of
guest
0 Comments
Oldest
Newest Most Voted