ਹੁਣ ਦੇਖੋ ਤੁਹਾਡੇ ਆਪਣੇ ਸ਼ਹਿਰ ਸਮੇਤ ਪੂਰੀ ਦੁਨੀਆਂ ਦੀਆਂ ਤਾਜ਼ਾ ਖਬਰਾਂ

ਖਬਰਾਂ ਅਤੇ ਇਸ਼ਤਿਹਾਰ ਦੇਣ ਲਈ ਸੰਪਰਕ ਕਰੋ: 75572 77000
Home » ਪ੍ਰਮੁੱਖ ਖ਼ਬਰਾਂ » ਸਾਂਝੀਆਂ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਭਦੌੜ ਵਾਸੀ ਇਕਜੁੱਟ, ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਸਾਂਝੀਆਂ ਥਾਵਾਂ ‘ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਭਦੌੜ ਵਾਸੀ ਇਕਜੁੱਟ, ਜਥੇਬੰਦੀਆਂ ਨੇ ਦਿੱਤੀ ਸੰਘਰਸ਼ ਦੀ ਚਿਤਾਵਨੀ

ਜ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਮਹੱਲਾ ਨੈਣੇਵਾਲਾ ਅਤੇ ਸਮੂਹ ਨਗਰ ਨਿਵਾਸੀਆਂ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ ਜਿਸ ਵਿੱਚ ਭਦੌੜ ਵਿੱਚ ਸਰਗਰਮ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਬਰਨਾਲਾ ਬਿਊਰੋ 4 ਮਈ

                ਅੱਜ ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਮਹੱਲਾ ਨੈਣੇਵਾਲਾ ਅਤੇ ਸਮੂਹ ਨਗਰ ਨਿਵਾਸੀਆਂ ਦੀ ਇਕ ਅਹਿਮ ਸਾਂਝੀ ਇਕੱਤਰਤਾ ਹੋਈ ਜਿਸ ਵਿੱਚ ਭਦੌੜ ਵਿੱਚ ਸਰਗਰਮ ਸਾਰੀਆਂ ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਭਰਵੀਂ ਮੀਟਿੰਗ ਦੌਰਾਨ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਉੱਪਰ ਕੁਝ ਸੁਆਰਥੀ ਲੋਕਾਂ ਵੱਲੋਂ ਕੀਤੇ ਜਾ ਰਹੇ ਨਾਜਾਇਜ਼ ਕਬਜ਼ਿਆਂ ਦੇ ਗੰਭੀਰ ਮੁੱਦੇ ‘ਤੇ ਡੂੰਘੀ ਵਿਚਾਰ-ਚਰਚਾ ਕੀਤੀ ਗਈ। ਇਕੱਤਰ ਹੋਏ ਆਗੂਆਂ ਅਤੇ ਨਗਰ ਨਿਵਾਸੀਆਂ ਨੇ ਸਾਂਝੇ ਤੌਰ ‘ਤੇ ਫੈਸਲਾ ਲਿਆ ਕਿ ਸ਼ਹਿਰ ਦੀ ਕਿਸੇ ਵੀ ਸਾਂਝੀ ਜਗ੍ਹਾ ਜਾਂ ਸਰਕਾਰੀ ਜ਼ਮੀਨ ‘ਤੇ ਕਿਸੇ ਵੀ ਕੀਮਤ ਉੱਤੇ ਕਬਜ਼ਾ ਨਹੀਂ ਹੋਣ ਦਿੱਤਾ ਜਾਵੇਗਾ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਪ੍ਰਸ਼ਾਸਨ ਤੋਂ ਪੁਰਜ਼ੋਰ ਮੰਗ ਕੀਤੀ ਕਿ ਅਜਿਹੀਆਂ ਸਾਂਝੀਆਂ ਥਾਵਾਂ ‘ਤੇ ਕਬਜ਼ੇ ਕਰਨ ਵਾਲੇ ਭੂ-ਮਾਫੀਆ ਨੂੰ ਤੁਰੰਤ ਨਕੇਲ ਪਾਈ ਜਾਵੇ ਅਤੇ ਜਨਤਕ ਥਾਵਾਂ ਨੂੰ ਕਬਜ਼ਾ ਮੁਕਤ ਕਰਵਾਇਆ ਜਾਵੇ।

ਫੋਟੋ ਕੈਪਸ਼ਨ: ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਨਾਜਾਇਜ਼ ਕਬਜ਼ਿਆਂ ਵਿਰੁੱਧ ਰਣਨੀਤੀ ਉਲੀਕਦੇ ਹੋਏ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਨਗਰ ਨਿਵਾਸੀ।
ਫੋਟੋ ਕੈਪਸ਼ਨ: ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਨਾਜਾਇਜ਼ ਕਬਜ਼ਿਆਂ ਵਿਰੁੱਧ ਰਣਨੀਤੀ ਉਲੀਕਦੇ ਹੋਏ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਨਗਰ ਨਿਵਾਸੀ।

ਆਗੂਆਂ ਨੇ ਸਪੱਸ਼ਟ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਇਨ੍ਹਾਂ ਨਾਜਾਇਜ਼ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਨਾ ਚੁੱਕੇ ਤਾਂ ਸਮੁੱਚੀਆਂ ਜਥੇਬੰਦੀਆਂ ਨਗਰ ਨਿਵਾਸੀਆਂ ਨੂੰ ਨਾਲ ਲੈ ਕੇ ਵੱਡੇ ਪੱਧਰ ‘ਤੇ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੀਆਂ ਜਿਸ ਦੀ ਸਾਰੀ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ। ਸਮੂਹ ਹਾਜ਼ਰ ਆਗੂਆਂ ਨੇ ਪ੍ਰਣ ਲਿਆ ਕਿ ਸ਼ਹਿਰ ਦੀਆਂ ਸਾਂਝੀਆਂ ਥਾਵਾਂ ਸਿਰਫ ਸਾਂਝੇ ਕੰਮਾਂ ਅਤੇ ਲੋਕ ਹਿੱਤਾਂ ਲਈ ਹੀ ਵਰਤੀਆਂ ਜਾਣੀਆਂ ਚਾਹੀਦੀਆਂ ਹਨ।

ਫੋਟੋ ਕੈਪਸ਼ਨ: ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਨਾਜਾਇਜ਼ ਕਬਜ਼ਿਆਂ ਵਿਰੁੱਧ ਰਣਨੀਤੀ ਉਲੀਕਦੇ ਹੋਏ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਨਗਰ ਨਿਵਾਸੀ।
ਫੋਟੋ ਕੈਪਸ਼ਨ: ਗੁਰਦੁਆਰਾ ਸਾਹਿਬ ਬਾਬਾ ਜੀਵਨ ਸਿੰਘ ਭਦੌੜ ਵਿਖੇ ਨਾਜਾਇਜ਼ ਕਬਜ਼ਿਆਂ ਵਿਰੁੱਧ ਰਣਨੀਤੀ ਉਲੀਕਦੇ ਹੋਏ ਕਿਸਾਨ-ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਨਗਰ ਨਿਵਾਸੀ।

ਅੱਜ ਦੀ ਇਸ ਇਕੱਤਰਤਾ ਵਿੱਚ ਰਾਮ ਸਿੰਘ ਪ੍ਰਧਾਨ, ਮੇਜਰ ਸਿੰਘ, ਨਛੱਤਰ ਸਿੰਘ, ਬੂਟਾ ਸਿੰਘ, ਜਗਿੰਦਰ ਸਿੰਘ, ਗੁਰਬਚਨ ਸਿੰਘ, ਪ੍ਰਿਥੀ ਸਿੰਘ, ਸੁਖਪਾਲ ਸਿੰਘ, ਸੁਰਜੀਤ ਸਿੰਘ, ਮਹਿੰਦਰ ਸਿੰਘ, ਕੁਲਵੰਤ ਸਿੰਘ, ਬਲਵਿੰਦਰ ਸਿੰਘ, ਨਿੱਕਾ ਸਿੰਘ, ਜਗਦੇਵ ਸਿੰਘ ਸਮੇਤ ਮਹਿਲਾ ਆਗੂ ਗੁਰਮੇਲ ਕੌਰ, ਜਸਵੀਰ ਕੌਰ, ਕਰਮਜੀਤ ਕੌਰ, ਲਾਭ ਕੌਰ, ਬੀਰੀ ਕੌਰ, ਗੇਲੋ, ਜਰਨੈਲ ਕੌਰ, ਮਾਇਆ ਕੌਰ, ਛਿੰਦੋ ਅਤੇ ਪਰਮਜੀਤ ਕੌਰ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਯੂਨੀਅਨ ਵੱਲੋਂ ਕੁਲਵੰਤ ਸਿੰਘ ਮਾਨ, ਅਮਨਦੀਪ ਸਿੰਘ ਟਿੰਕੂ, ਮਿੰਟੂ ਬਾਵਾ, ਚਰਨੀ ਧਾਲੀਵਾਲ, ਵਿਸਾਖਾ ਸਿੰਘ ਅਤੇ ਦਰਸ਼ਨ ਸਿੰਘ ਉੱਗੋਕੇ ਨੇ ਵੀ ਸ਼ਮੂਲੀਅਤ ਕਰਦਿਆਂ ਸਾਂਝੇ ਸੰਘਰਸ਼ ਦਾ ਸਮਰਥਨ ਕੀਤਾ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ 

ਸਹਿਕਾਰੀ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ: ਕਿਸਾਨਾਂ ਵਿੱਚ ਭਾਰੀ ਰੋਸ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਦੀ ਚਿਤਾਵਨੀ

 

Facebook
X
WhatsApp
Email
0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 1 3 5 3 5
Users Today : 31
Users Yesterday : 76
Users Last 7 days : 447

ਰਾਸ਼ੀਫਲ

error: Content is protected !!