Home » ਪ੍ਰਮੁੱਖ ਖ਼ਬਰਾਂ » ਬਰਨਾਲਾ ਦੇ ਸਿੱਖਿਆ ਸ਼ਾਸਤਰੀਆਂ ਦੇ ਵਿਚਾਰ: ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ

ਬਰਨਾਲਾ ਦੇ ਸਿੱਖਿਆ ਸ਼ਾਸਤਰੀਆਂ ਦੇ ਵਿਚਾਰ: ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ

ਬੱਚੇ ਦੀ ਸੂਝ-ਸਮਝ ਤੇ ਸ਼ਖਸੀਅਤ ਦਾ ਨਿਰਮਾਣ ਕਰਨਾ ਮਾਪਿਆਂ ਤੇ ਅਧਿਆਪਕਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਤੇ ਘਰ ਦੀ ਚਾਰਦੀਵਾਰੀ ਉਸਦਾ ਪਹਿਲਾ ਸਕੂਲ। ਬਰਨਾਲਾ ਦੇ ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਅਜੋਕੇ ਦੌਰ ’ਚ ਜਿਥੇ ਬੱਚਿਆਂ ਦੀ ਪੜ੍ਹਾਈ `ਤੇ ਜ਼ੋਰ ਦਿੱਤਾ ਜਾਂਦਾ ਹੈ। ਉੱਥੇ ਹੀ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਅਤਿ ਜ਼ਰੂਰੀ ਹੈ। ਇਸ ਸਬੰਧੀ ਇਲਾਕੇ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਗਲੋਬਲ ਖਬਰ ਦੇ ਜ਼ਿਲ੍ਹਾ ਇੰਚਾਰਜ ਸੁ
ਬਰਨਾਲਾ ਦੇ ਸਿੱਖਿਆ ਸ਼ਾਸਤਰੀਆਂ ਦੇ ਵਿਚਾਰ: ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ
[responsivevoice_button voice="Hindi Male"]

ਬਰਨਾਲਾ ਬਿਊਰੋ 4 ਅਪ੍ਰੈਲ

ਬੱਚੇ ਦੀ ਸੂਝ-ਸਮਝ ਤੇ ਸ਼ਖਸੀਅਤ ਦਾ ਨਿਰਮਾਣ ਕਰਨਾ ਮਾਪਿਆਂ ਤੇ ਅਧਿਆਪਕਾਂ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਮਾਂ ਬੱਚੇ ਦੀ ਪਹਿਲੀ ਅਧਿਆਪਕ ਹੁੰਦੀ ਹੈ ਤੇ ਘਰ ਦੀ ਚਾਰਦੀਵਾਰੀ ਉਸਦਾ ਪਹਿਲਾ ਸਕੂਲ। ਬਰਨਾਲਾ ਦੇ ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਅਜੋਕੇ ਦੌਰ ਚ ਜਿਥੇ ਬੱਚਿਆਂ ਦੀ ਪੜ੍ਹਾਈ `ਤੇ ਜ਼ੋਰ ਦਿੱਤਾ ਜਾਂਦਾ ਹੈ। ਉੱਥੇ ਹੀ ਉਨ੍ਹਾਂ ਦੇ ਸਰੀਰਕ ਤੇ ਮਾਨਸਿਕ ਵਿਕਾਸ ਲਈ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਅਤਿ ਜ਼ਰੂਰੀ ਹੈ। ਇਸ ਸਬੰਧੀ ਇਲਾਕੇ ਦੀਆਂ ਨਾਮਵਰ ਵਿਦਿਅਕ ਸੰਸਥਾਵਾਂ ਦੇ ਪ੍ਰਬੰਧਕਾਂ ਨੇ ਗਲੋਬਲ ਖਬਰ ਦੇ ਜ਼ਿਲ੍ਹਾ ਇੰਚਾਰਜ ਸੁਰਿੰਦਰ ਗੋਇਲ ਨਾਲ ਆਪਣੇ ਅਹਿਮ ਵਿਚਾਰ ਸਾਂਝੇ ਕੀਤੇ ਹਨ।

ਸਰੀਰਕ ਤੰਦਰੁਸਤੀ ਹੀ ਬੌਧਿਕ ਵਿਕਾਸ ਦੀ ਕੁੰਜੀ ਹੈ: ਐੱਮਡੀ ਗਿੱਲ

ਗੋਬਿੰਦ ਇੰਟਰਨੈਸ਼ਨਲ ਸਕੂਲ ਭਦੌੜ ਦੇ ਐੱਮਡੀ ਦਰਸ਼ਨ ਸਿੰਘ ਗਿੱਲ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਇਕ ਸਿਹਤਮੰਦ ਸਰੀਰ ਚ ਹੀ ਸਿਹਤਮੰਦ ਦਿਮਾਗ ਦਾ ਨਿਵਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਬੱਚੇ ਖੇਡਾਂ ਚ ਸਰਗਰਮ ਰਹਿੰਦੇ ਹਨ। ਉਨ੍ਹਾਂ ਦੀ ਇਕਾਗਰਤਾ ਸ਼ਕਤੀ ਦੂਜੇ ਬੱਚਿਆਂ ਨਾਲੋਂ ਕਿਤੇ ਜ਼ਿਆਦਾ ਹੁੰਦੀ ਹੈ। ਜੋ ਉਨ੍ਹਾਂ ਨੂੰ ਪੜ੍ਹਾਈ ਚ ਵੀ ਮੋਹਰੀ ਬਣਾਉਂਦੀ ਹੈ। ਖੇਡਾਂ ਬੱਚਿਆਂ ਨੂੰ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰੱਖ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਦੀਆਂ ਹਨ।

ਮਾਨਸਿਕ ਤਣਾਅ ਨੂੰ ਦੂਰ ਕਰਨ ਦਾ ਸਭ ਤੋਂ ਵਧੀਆ ਸਾਧਨ ਖੇਡਾਂ: ਡਾਇਰੈਕਟਰ ਸਿੰਗਲਾ

ਮਾਸਟਰਮਾਂਈਡ ਸੰਸਥਾ ਬਰਨਾਲਾ ਦੇ ਡਾਇਰੈਕਟਰ ਰਤਨ ਸਿੰਗਲਾ ਨੇ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਵਾਲੇ ਯੁਗ ਚ ਵਿਦਿਆਰਥੀ ਪੜ੍ਹਾਈ ਦੇ ਬੋਝ ਕਾਰਨ ਅਕਸਰ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਜਾਂਦੇ ਹਨ। ਅਜਿਹੇ ਚ ਖੇਡਾਂ ਇਕ ਸਟਰੈੱਸ ਬਸਟਰ ਦਾ ਕੰਮ ਕਰਦੀਆਂ ਹਨ। ਖੇਡਾਂ ਨਾਲ ਨਾ ਸਿਰਫ਼ ਸਰੀਰ ਫਿੱਟ ਰਹਿੰਦਾ ਹੈ। ਸਗੋਂ ਮਨ ਵੀ ਤਰੋ-ਤਾਜ਼ਾ ਹੁੰਦਾ ਹੈ। ਹਰ ਵਿਦਿਆਰਥੀ ਨੂੰ ਆਪਣੀ ਰੁਚੀ ਅਨੁਸਾਰ ਕਿਸੇ ਨਾ ਕਿਸੇ ਖੇਡ ਨੂੰ ਆਪਣੇ ਰੋਜ਼ਾਨਾ ਜੀਵਨ ਦਾ ਹਿੱਸਾ ਜ਼ਰੂਰ ਬਣਾਉਣਾ ਚਾਹੀਦਾ ਹੈ।

ਖੇਡਾਂ ਜੀਵਨ ਚ ਅਨੁਸ਼ਾਸਨ ਤੇ ਸਵੈ-ਵਿਸ਼ਵਾਸ ਪੈਦਾ ਕਰਦੀਆਂ ਹਨ: ਡਾਇਰੈਕਟਰ ਸ਼ਰਮਾ

ਨਿਊ ਹੋਰੀਜਨ ਸਕੂਲ ਸੰਧੂ ਪੱਤੀ ਬਰਨਾਲਾ ਦੇ ਡਾਇਰੈਕਟਰ ਕੁਲਦੀਪ ਸ਼ਰਮਾ ਨੇ ਕਿਹਾ ਕਿ ਖੇਡਾਂ ਕੇਵਲ ਮਨੋਰੰਜਨ ਦਾ ਸਾਧਨ ਨਹੀਂ ਹਨ। ਸਗੋਂ ਇਹ ਬੱਚੇ ਅੰਦਰ ਅਨੁਸ਼ਾਸਨ, ਸਵੈ-ਵਿਸ਼ਵਾਸ ਤੇ ਮੁਸ਼ਕਿਲ ਹਾਲਾਤਾਂ ਦਾ ਸਾਹਮਣਾ ਕਰਨ ਦੀ ਸ਼ਕਤੀ ਪੈਦਾ ਕਰਦੀਆਂ ਹਨ। ਜੇਕਰ ਵਿਦਿਆਰਥੀ ਖੇਡ ਮੈਦਾਨ ਚ ਜਿੱਤਣ ਤੇ ਹਾਰਨ ਦੀ ਕਲਾ ਸਿੱਖ ਲੈਂਦਾ ਹੈ ਤਾਂ ਉਹ ਜ਼ਿੰਦਗੀ ਦੀਆਂ ਚੁਣੌਤੀਆਂ ਦਾ ਸਾਹਮਣਾ ਵੀ ਬੜੀ ਦਲੇਰੀ ਨਾਲ ਕਰਦਾ ਹੈ। ਮਾਪਿਆਂ ਨੂੰ ਚਾਹੀਦਾ ਹੈ ਕਿ ਉਹ ਬੱਚਿਆਂ ਨੂੰ ਮੋਬਾਈਲ ਫੋਨਾਂ ਤੋਂ ਦੂਰ ਕਰਕੇ ਖੇਡ ਮੈਦਾਨਾਂ ਨਾਲ ਜੋੜਨ।

ਖੇਡਾਂ ਰਾਹੀਂ ਵਿਦਿਆਰਥੀ ਸਿੱਖਦੇ ਹਨ ਮਿਲਵਰਤਨ ਦੀ ਭਾਵਨਾ: ਐੱਮਡੀ ਰਾਜਿੰਦਰ ਸਿੰਘ

ਐੱਸਐੱਸ ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਦੇ ਐੱਮਡੀ ਰਾਜਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਚ ਟੀਮ ਵਰਕ ਦੀ ਭਾਵਨਾ ਪੈਦਾ ਕਰਦੀਆਂ ਹਨ। ਮੈਦਾਨ ਚ ਖੇਡਦਿਆਂ ਬੱਚਾ ਦੂਜਿਆਂ ਦੇ ਸਹਿਯੋਗ ਨਾਲ ਸਾਂਝੇ ਟੀਚੇ ਨੂੰ ਪ੍ਰਾਪਤ ਕਰਨਾ ਸਿੱਖਦਾ ਹੈ। ਜੋ ਕਿ ਸਮਾਜਿਕ ਜੀਵਨ ਚ ਬਹੁਤ ਕੰਮ ਆਉਂਦਾ ਹੈ। ਸਿੱਖਿਆ ਸੰਸਥਾਵਾਂ ਤੇ ਮਾਪਿਆਂ ਦੇ ਸਾਂਝੇ ਯਤਨਾਂ ਨਾਲ ਹੀ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਕੇ ਉਨ੍ਹਾਂ ਦਾ ਭਵਿੱਖ ਉਜਵਲ ਬਣਾਇਆ ਜਾ ਸਕਦਾ ਹੈ।

ਹੋਰ ਤਾਜ਼ਾਂ ਖਬਰਾਂ ਲਈ ਕਲਿ4ਕ ਕਰੋ। ਖੁੱਲ੍ਹੀਆਂ ਅੱਖਾਂ

ਬਰਨਾਲਾ ਫਿਜ਼ੀਓਥੈਰੇਪੀ ਕਲੀਨਿਕ ’ਚ ਭਲਕੇ ਲੱਗੇਗਾ ਮੁਫ਼ਤ ਫਿਜ਼ੀਓਥੈਰੇਪੀ ਕੈਂਪ
0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 2 0 8 0
Users Today : 12
Users Yesterday : 17
Users Last 7 days : 132

ਰਾਸ਼ੀਫਲ