Home » ਪ੍ਰਮੁੱਖ ਖ਼ਬਰਾਂ » ਬਰਨਾਲਾ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਦਾ ਦੌਰਾ, ਪੰਥ ਦੀ ਚੜ੍ਹਦੀ ਕਲਾ ਲਈ ਬਾਣੀ ਨਾਲ ਜੁੜਨ ਦਾ ਸੰਦੇਸ਼

ਬਰਨਾਲਾ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਦਾ ਦੌਰਾ, ਪੰਥ ਦੀ ਚੜ੍ਹਦੀ ਕਲਾ ਲਈ ਬਾਣੀ ਨਾਲ ਜੁੜਨ ਦਾ ਸੰਦੇਸ਼

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਅੱਜ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੇ ਘਰ ਵਿਸ਼ੇਸ਼ ਦੌਰੇ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਥਕ ਮਸਲਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਸਬੰਧੀ ਵਿਚਾਰ ਸਾਂਝੇ ਕੀਤੇ।
ਬਰਨਾਲਾ ਵਿਖੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਦਾ ਦੌਰਾ, ਪੰਥ ਦੀ ਚੜ੍ਹਦੀ ਕਲਾ ਲਈ ਬਾਣੀ ਨਾਲ ਜੁੜਨ ਦਾ ਸੰਦੇਸ਼
[responsivevoice_button voice="Hindi Male"]

ਬਰਨਾਲਾ ਬਿਊਰੋ 23 ਮਾਰਚ

              ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸੰਤ ਬਾਬਾ ਟੇਕ ਸਿੰਘ ਜੀ ਅੱਜ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਦੇ ਘਰ ਵਿਸ਼ੇਸ਼ ਦੌਰੇ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪੰਥਕ ਮਸਲਿਆਂ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਸਬੰਧੀ ਵਿਚਾਰ ਸਾਂਝੇ ਕੀਤੇ।

              ਸੰਤ ਬਾਬਾ ਟੇਕ ਸਿੰਘ ਜੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਮਾਜ ਵਿੱਚ ਦਿਨੋਂ ਦਿਨ ਵੱਧ ਰਹੀ ਗੁੰਡਾਗਰਦੀ ਅਤੇ ਨਸ਼ਿਆਂ ਦੀ ਲਤ ਨੇ ਜਵਾਨੀ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਮਾਂ ਹੈ ਜਦੋਂ ਨੌਜਵਾਨਾਂ ਨੂੰ ਬਾਣੀ ਅਤੇ ਸਿੱਖੀ ਨਾਲ ਜੁੜ ਕੇ ਆਪਣੀ ਜ਼ਿੰਦਗੀ ਨੂੰ ਸਹੀ ਦਿਸ਼ਾ ਦੇਣੀ ਚਾਹੀਦੀ ਹੈ, ਤਾਂ ਜੋ ਇਹਨਾਂ ਬੁਰਾਈਆਂ ਤੋਂ ਬਚਿਆ ਜਾ ਸਕੇ।

            ਇਸ ਦੌਰਾਨ ਗੁਰਦੁਆਰਾ ਬਾਬਾ ਗਾਂਧਾ ਸਿੰਘ ਦੇ ਮੈਨੇਜਰ ਅਤੇ ਪਰਿਵਾਰ ਵੱਲੋਂ ਸੰਤ ਬਾਬਾ ਟੇਕ ਸਿੰਘ ਜੀ ਦਾ ਸਨਮਾਨ ਕੀਤਾ ਗਿਆ। ਸੰਤ ਬਾਬਾ ਟੇਕ ਸਿੰਘ ਜੀ ਨੇ ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲਾ ਦੀਆਂ ਸੇਵਾਵਾਂ ਦੀ ਵੀ ਖੂਬ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਜ਼ਿਲ੍ਹਾ ਬਰਨਾਲਾ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਸੁਰਜੀਤ ਸਿੰਘ ਦਿਨ-ਰਾਤ ਸੰਗਤ ਦੀ ਸੇਵਾ ਵਿੱਚ ਲਗੇ ਰਹਿੰਦੇ ਹਨ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਧਾਨ ਬਿੱਟੂ ਦੀਵਾਨਾ ਦੀ ਭੂਮਿਕਾ ਦੀ ਵੀ ਸਰਾਹਨਾ ਕੀਤੀ ਗਈ।

              ਸਨਮਾਨ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰੈਸ ਸਕੱਤਰ ਗੁਰਜੰਟ ਸਿੰਘ ਸੋਨਾ, ਸੀਨੀਅਰ ਮੀਤ ਪ੍ਰਧਾਨ ਸਰਬਜੀਤ ਸਿੰਘ, ਸਰਪੰਚ ਗੁਰਦੀਪ ਸਿੰਘ ਅਤਰਸਿੰਘ ਵਾਲਾ ਅਤੇ ਅਮਰਜੀਤ ਸਿੰਘ ਵੀ ਮੌਜੂਦ ਸਨ।

ਹੋਰ ਤਾਜ਼ਾਂ ਖਬਰਾਂ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਸਿਵਲ ਡਿਫੈਂਸ ਵਲੰਟੀਅਰ ਆਫ਼ਤ ਦੀ ਸਥਿਤੀ ’ਚ ਨਿਭਾਉਂਦੇ ਹਨ ਮੋਹਰੀ ਭੂਮਿਕਾ: ਕਮਾਂਡੈਂਟ ਬਲਜਿੰਦਰ ਸਿੰਘ ਡੀਆਈਜੀ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 1 8 6 6
Users Today : 6
Users Yesterday : 26
Users Last 7 days : 231

ਰਾਸ਼ੀਫਲ