Home » ਪ੍ਰਮੁੱਖ ਖ਼ਬਰਾਂ » ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ ਵੋਟਰ ਸੂਚੀਆਂ ਅਤੇ ਸੀ.ਡੀ.

ਐਸ.ਆਈ.ਆਰ.-2026 ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਗਈਆਂ ਵੋਟਰ ਸੂਚੀਆਂ ਅਤੇ ਸੀ.ਡੀ.

  ਭਾਰਤ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ ਯਾਨੀ ਐਸ.ਆਈ.ਆਰ.-ਦੋ ਹਜ਼ਾਰ ਛੱਬੀ ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੇ ਅਹਿਮ ਮੌਕੇ 'ਤੇ ਵਿਸ਼ੇਸ਼ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ। ਇਸ ਪ੍ਰਕਿਰਿਆ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਕਮ ਚੋਣ
 ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਮੌਕੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦਾ ਸੈੱਟ ਅਤੇ ਸੀ.ਡੀ. ਸੌਂਪਦੇ ਹੋਏ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ, ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਡਾਕਟਰ ਨਿਧੀ ਕੁਮੁਦ ਬੰਬਾਹ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚਰਨਜੀਤ ਸਿੰਘ।
[responsivevoice_button voice="Hindi Male"]

ਬਰਨਾਲਾ ਬਿਊਰੋ:

          ਭਾਰਤ ਚੋਣ ਕਮਿਸ਼ਨ ਦੀਆਂ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਅਨੁਸਾਰ ਚਲਾਈ ਜਾ ਰਹੀ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ ਯਾਨੀ ਐਸ.ਆਈ.ਆਰ.-ਦੋ ਹਜ਼ਾਰ ਛੱਬੀ ਤਹਿਤ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਦੇ ਅਹਿਮ ਮੌਕੇ ‘ਤੇ ਵਿਸ਼ੇਸ਼ ਪ੍ਰਸ਼ਾਸਨਿਕ ਕਾਰਵਾਈ ਕੀਤੀ ਗਈ। ਇਸ ਪ੍ਰਕਿਰਿਆ ਦੌਰਾਨ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਦੀ ਯੋਗ ਅਗਵਾਈ ਹੇਠ ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਕਮ ਚੋਣ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ ਚੱਬੇਵਾਲ ਡਾਕਟਰ ਨਿਧੀ ਕੁਮੁਦ ਬੰਬਾਹ, ਚੋਣ ਤਹਿਸੀਲਦਾਰ ਰਮਨਦੀਪ ਕੌਰ ਅਤੇ ਚਰਨਜੀਤ ਸਿੰਘ ਵੱਲੋਂ ਤਿਆਰ ਕੀਤੀ ਗਈ ਅਧਿਕਾਰਤ ਵੋਟਰ ਸੂਚੀ ਦਾ ਇੱਕ ਪੂਰਾ ਸੈੱਟ ਅਤੇ ਬਿਨਾਂ ਫੋਟੋ ਵਾਲੀ ਵੋਟਰ ਸੂਚੀ ਦੀ ਡਿਜੀਟਲ ਸੀ.ਡੀ. ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁਹੱਈਆ ਕਰਵਾਈ ਗਈ। ਚੋਣ ਪ੍ਰਸ਼ਾਸਨ ਵੱਲੋਂ ਇਹ ਕਦਮ ਚੋਣਾਂ ਵਿੱਚ ਪੂਰਨ ਪਾਰਦਰਸ਼ਤਾ ਕਾਇਮ ਰੱਖਣ ਅਤੇ ਸਾਰੀਆਂ ਰਾਜਨੀਤਕ ਧਿਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਬਰਾਬਰ ਭਾਗੀਦਾਰ ਬਣਾਉਣ ਦੇ ਮਕਸਦ ਨਾਲ ਚੁੱਕਿਆ ਗਿਆ ਹੈ। ਵੋਟਰਾਂ ਦੀ ਸਹੂਲਤ ਲਈ ਅਤੇ ਕਿਸੇ ਵੀ ਦਾਅਵੇ ਜਾਂ ਇਤਰਾਜ਼ ਦੀ ਸਥਿਤੀ ਵਿੱਚ, ਨਾਗਰਿਕ ਆਪਣਾ ਨਾਮ ਜਾਂ ਵੇਰਵੇ ਦੇਖਣ ਲਈ ਭਾਰਤ ਚੋਣ ਕਮਿਸ਼ਨ ਦੇ ਵੋਟਰ ਸੇਵਾ ਪੋਰਟਲ ਜਾਂ ਮੁੱਖ ਚੋਣ ਅਫ਼ਸਰ ਪੰਜਾਬ ਦੇ ਅਧਿਕਾਰਤ ਪੋਰਟਲ ‘ਤੇ ਜਾ ਕੇ ਆਨਲਾਈਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ, ਵੋਟਰ ਸੂਚੀ ਸੰਬੰਧੀ ਜ਼ਰੂਰੀ ਸੇਵਾਵਾਂ ਜਿਵੇਂ ਨਵਾਂ ਨਾਮ ਦਰਜ ਕਰਵਾਉਣਾ, ਸੁਧਾਰ ਕਰਵਾਉਣਾ ਜਾਂ ਹੋਰ ਚੋਣ ਸੰਬੰਧੀ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਰਾਸ਼ਟਰੀ ਪੋਰਟਲ ਰਾਹੀਂ ਵੀ ਪ੍ਰਕਿਰਿਆ ਪੂਰੀ ਕੀਤੀ ਜਾ ਸਕਦੀ ਹੈ। ਅਧਿਕਾਰੀਆਂ ਨੇ ਸਮੂਹ ਰਾਜਨੀਤਕ ਪਾਰਟੀਆਂ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਪ੍ਰਕਾਸ਼ਿਤ ਕੀਤੀ ਗਈ ਇਸ ਡਰਾਫ਼ਟ ਵੋਟਰ ਸੂਚੀ ਦੀ ਚੰਗੀ ਤਰ੍ਹਾਂ ਜਾਂਚ ਕਰਨ ਤਾਂ ਜੋ ਸਾਰੇ ਯੋਗ ਵੋਟਰਾਂ ਦੇ ਨਾਮ ਸਹੀ ਢੰਗ ਨਾਲ ਸ਼ਾਮਲ ਕੀਤੇ ਜਾ ਸਕਣ ਅਤੇ ਕਿਸੇ ਵੀ ਤਰ੍ਹਾਂ ਦੀ ਤਰੁੱਟੀ ਨੂੰ ਸਮੇਂ ਸਿਰ ਦੂਰ ਕੀਤਾ ਜਾ ਸਕੇ।

ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ

ਉੱਤਰ ਪ੍ਰਦੇਸ਼ ਦੇ ਸਹਾਰਨਪੁਰ ‘ਚ ਵਾਪਰੇ ਭਿਆਨਕ ਸੜਕ ਹਾਦਸੇ ‘ਚ ਭਾਰਤ-ਤਿੱਬਤ ਸਰਹੱਦੀ ਪੁਲਿਸ ਦੇ ਡੀ.ਆਈ.ਜੀ. ਪਰਮਿੰਦਰ ਸਿੰਘ ਅਤੇ ਉਨ੍ਹਾਂ ਦੇ ਡਰਾਈਵਰ ਦੀ ਮੌਤ, ਇੱਕ ਜਵਾਨ ਗੰਭੀਰ ਜ਼ਖ਼ਮੀ

0 0 votes
Article Rating
Subscribe
Notify of
guest
0 Comments
Oldest
Newest Most Voted
Live Tv
Live kirtan sri harmandir sahib

ਖੁੱਲੀਆਂ ਅੱਖਾਂ 24 ਨਾਲ ਅਪਡੇਟ ਰਹੋ

ਸਾਡੇ ਰੋਜ਼ਾਨਾ ਨਿਊਜ਼ਲੈਟਰ ਦੀ ਗਾਹਕੀ ਲਓ ਅਤੇ ਖ਼ਬਰਾਂ ਆਪਣੇ ਇਨਬਾਕਸ ਵਿੱਚ ਪ੍ਰਾਪਤ ਕਰੋ।

ਹੋਰ ਪੜ੍ਹੋ

Our Visitor

0 0 8 5 1 9
Users Today : 27
Users Yesterday : 24
Users Last 7 days : 196

ਰਾਸ਼ੀਫਲ