ਕੇਂਦਰੀ ਬਿਊਰੋ
ਪੰਜਾਬ ਵਿੱਚ ਮੌਸਮ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ ਅਤੇ ਮੌਸਮ ਵਿਭਾਗ ਨੇ ਸੂਬੇ ਦੇ 7 ਪ੍ਰਮੁੱਖ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰਦਿਆਂ ਚੇਤਾਵਨੀ ਦਿੱਤੀ ਹੈ। ਵਿਭਾਗ ਵੱਲੋਂ ਜਾਰੀ ਕੀਤੀ ਗਈ ਭਵਿੱਖਬਾਣੀ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਮੋਹਾਲੀ ਵਿੱਚ ਕਈ ਥਾਵਾਂ ‘ਤੇ ਮੁਸਲਾਧਾਰ ਮੀਂਹ ਪੈਣ ਦੀ ਸੰਭਾਵਨਾ ਹੈ। ਖਾਸ ਕਰਕੇ ਰੂਪਨਗਰ ਅਤੇ ਮੋਹਾਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਤੇਜ਼ ਬਾਰਿਸ਼ ਹੋ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਤਾਂ ਮਿਲੇਗੀ ਪਰ ਨਾਲ ਹੀ ਪ੍ਰਸ਼ਾਸਨ ਨੇ ਸੁਰੱਖਿਆ ਦੇ ਮੱਦੇਨਜ਼ਰ ਚੌਕਸੀ ਵਧਾ ਦਿੱਤੀ ਹੈ। ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਜਤਾਈ ਗਈ ਹੈ, ਜਦਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਦੇ ਕੁੱਝ ਇਲਾਕਿਆਂ ਵਿੱਚ ਵੀ ਛਿੱਟਪੁੱਟ ਮੀਂਹ ਪੈ ਸਕਦਾ ਹੈ। ਮੌਸਮ ਦੇ ਇਸ ਬਦਲਾਅ ਨੂੰ ਦੇਖਦਿਆਂ ਵਿਭਾਗ ਨੇ ਆਮ ਜਨਤਾ ਨੂੰ ਬੇਲੋੜੀ ਯਾਤਰਾ ਕਰਨ ਤੋਂ ਬਚਣ, ਨੀਵੇਂ ਅਤੇ ਪਾਣੀ ਭਰੇ ਖੇਤਰਾਂ ਵਿੱਚ ਸਾਵਧਾਨੀ ਵਰਤਣ ਅਤੇ ਮੌਸਮ ਸੰਬੰਧੀ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ। ਕਿਸਾਨਾਂ ਨੂੰ ਵੀ ਆਪਣੀ ਫਸਲ ਅਤੇ ਖੇਤੀਬਾੜੀ ਦੇ ਕੰਮਾਂ ਨੂੰ ਮੌਸਮ ਦੀ ਸਥਿਤੀ ਅਨੁਸਾਰ ਹੀ ਯੋਜਨਾਬੱਧ ਕਰਨ ਲਈ ਕਿਹਾ ਗਿਆ ਹੈ ताकि ਖਰਾਬ ਮੌਸਮ ਕਾਰਨ ਕੋਈ ਨੁਕਸਾਨ ਨਾ ਹੋਵੇ।
ਹੋਰ ਤਾਜ਼ਾ ਖਬਰਾਂ ਲਈ ਖੁੱਲੀਆਂ ਅੱਖਾਂ ਤੇ ਕਲਿੱਕ ਕਰੋ।ਮੁਹਾਲੀ ਡੀ.ਸੀ. ਦਫ਼ਤਰ ਦੀ ਸੀਨੀਅਰ ਸਹਾਇਕ 1 ਲੱਖ ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ









Users Today : 27
Users Yesterday : 24
Users Last 7 days : 196