Home » ਪ੍ਰਮੁੱਖ ਖ਼ਬਰਾਂ » ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

 ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ 'ਵਿਸ਼ਵ ਧਰਤੀ ਦਿਵਸ' ਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵਾਤਾਵਰਣ ਸੰਭਾਲ ਦਾ ਸੰਕਲਪ ਲਿਆ। ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ 'ਵਿਸ਼ਵ ਧਰਤੀ ਦਿਵਸ' ਬੜੇ ਹੀ ਉਤਸ਼ਾਹ ਅਤੇ ਵਾਤਾਵਰਣ ਪੱਖੀ ਜਾਗਰੂਕਤਾ ਨਾਲ ਮਨਾਇਆ ਗਿਆ।
ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ
[responsivevoice_button voice="Hindi Male"]

ਬਰਨਾਲਾ ਬਿਊਰੋ 23 ਅਪ੍ਰੈਲ

                           ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸਬੜੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਧਰਤੀ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਰੱਖਣ ਲਈ ਵਾਤਾਵਰਣ ਸੰਭਾਲ ਦਾ ਸੰਕਲਪ ਲਿਆ। ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਐੱਸ.ਐੱਸ. ਇੰਟਰਨੈਸ਼ਨਲ ਸਕੂਲ ਖੁੱਡੀ ਕਲਾਂ ਵਿਖੇ ਵਿਸ਼ਵ ਧਰਤੀ ਦਿਵਸਬੜੇ ਹੀ ਉਤਸ਼ਾਹ ਅਤੇ ਵਾਤਾਵਰਣ ਪੱਖੀ ਜਾਗਰੂਕਤਾ ਨਾਲ ਮਨਾਇਆ ਗਿਆ। ਸਕੂਲ ਦੇ ਚੇਅਰਮੈਨ ਸ੍ਰ. ਰਾਜਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਦੀ ਮਹੱਤਤਾ ਅਤੇ ਧਰਤੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨਾ ਸੀ। ਧਰਤੀ ਦਿਵਸ ਨੂੰ ਸਮਰਪਿਤ ਕਰਵਾਏ ਗਏ ਇਹਨਾਂ ਸਮਾਗਮਾਂ ਦੌਰਾਨ ਸਕੂਲ ਵਿੱਚ ਵੱਖ-ਵੱਖ ਮੁਕਾਬਲੇ ਅਤੇ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਬੱਚਿਆਂ ਨੇ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਉੱਥੇ ਹੀ ਉਚੇਰੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਤੇ ਭਾਸ਼ਣ ਮੁਕਾਬਲਿਆਂ ਰਾਹੀਂ ਵਾਤਾਵਰਣ ਦੇ ਵਿਗੜ ਰਹੇ ਸੰਤੁਲਨ ਤੇ ਇਸ ਦੇ ਹੱਲ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਵਿਦਿਆਰਥੀਆਂ ਨੇ ਧਰਤੀ ਬਚਾਓ, ਜੀਵਨ ਬਚਾਓ ਦੇ ਨਾਅਰਿਆਂ ਰਾਹੀਂ ਸਮੁੱਚੀ ਮਨੁੱਖਤਾ ਨੂੰ ਕੁਦਰਤ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਦੇ ਸਮੂਹ ਅਧਿਆਪਕ ਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ। ਜਿਨ੍ਹਾਂ ਨੇ ਬੱਚਿਆਂ ਨੂੰ ਪ੍ਰੈਕਟੀਕਲ ਤੌਰ `ਤੇ ਕੁਦਰਤ ਦੀ ਸਾਂਭ-ਸੰਭਾਲ ਦੇ ਨੁਕਤੇ ਸਮਝਾਏ।

ਪ੍ਰਦੂਸ਼ਣ ਤੇ ਗਲੋਬਲ ਵਾਰਮਿੰਗ ਵੱਡੀ ਚੁਣੌਤੀ ਬਣ ਚੁੱਕੇ: ਪ੍ਰਿੰਸੀਪਲ

ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਧਰਤੀ ਦਿਵਸ ਦੀ ਮਹੱਤਤਾ `ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਚ ਵਧ ਰਿਹਾ ਪ੍ਰਦੂਸ਼ਣ ਤੇ ਗਲੋਬਲ ਵਾਰਮਿੰਗ ਸਾਡੇ ਗ੍ਰਹਿ ਲਈ ਵੱਡੀ ਚੁਣੌਤੀ ਬਣ ਚੁੱਕੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਸਿਰਫ਼ ਇਕ ਦਿਨ ਲਈ ਨਹੀਂ। ਸਗੋਂ ਰੋਜ਼ਾਨਾ ਜੀਵਨ ਚ ਕੁਦਰਤ ਦਾ ਸਤਿਕਾਰ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਪਾਣੀ ਦੀ ਬਚਤ, ਬਿਜਲੀ ਦੀ ਸਹੀ ਵਰਤੋਂ ਤੇ ਵੱਧ ਤੋਂ ਵੱਧ ਪੌਦੇ ਲਗਾਉਣ `ਤੇ ਜ਼ੋਰ ਦਿੱਤਾ।

ਬੱਚਿਆਂ ਨੇ ਵਾਤਾਵਰਣ ਦੀ ਰਾਖੀ ਦਾ ਲਿਆ ਪ੍ਰਣ

ਸਮਾਗਮ ਦੇ ਅਖੀਰ ਚ ਚੇਅਰਮੈਨ ਰਾਜਿੰਦਰ ਸਿੰਘ ਨੇ ਬੱਚਿਆਂ ਦੇ ਉਤਸ਼ਾਹ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਨੂੰ ਵਾਤਾਵਰਣ ਦੇ ਸੱਚੇ ਪਹਿਰੇਦਾਰ ਬਣਨ ਲਈ ਪ੍ਰੇਰਿਆ। ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੇ ਸਾਂਝੇ ਤੌਰ `ਤੇ ਪ੍ਰਣ ਲਿਆ ਕਿ ਉਹ ਨਾ ਸਿਰਫ਼ ਆਪ ਪ੍ਰਦੂਸ਼ਣ ਮੁਕਤ ਜੀਵਨ ਸ਼ੈਲੀ ਅਪਣਾਉਣਗੇ। ਸਗੋਂ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨਗੇ। ਇਸ ਮੌਕੇ ਸਕੂਲ ਕੈਂਪਸ ਚ ਪੌਦੇ ਲਗਾਉਣ ਦੀ ਮੁਹਿੰਮ ਵੀ ਚਲਾਈ ਗਈ।

ਹੋਰ ਤਾਜ਼ਾ ਖਬਰਾਂ ਲਈ ਕਲਿ4ਕ ਕਰੋ। ਖੁੱਲ੍ਹੀਆਂ ਅੱਖਾਂ  ਬੱਸ ਸਟੈਂਡ ਨੇੜਲੀ ਮਾਰਕੀਟ ਵਿੱਚ ਟੁੱਟੇ ਮੇਨ ਹੋਲ ਦੇ ਢੱਕਣ ਬਣੇ ਜਾਨਲੇਵਾ, ਹਰ ਵੇਲੇ ਹਾਦਸਿਆਂ ਦਾ ਡਰ

0 0 votes
Article Rating
Subscribe
Notify of
guest
0 Comments
Oldest
Newest Most Voted
Inline Feedbacks
View all comments