ਗੁਰਦਾਸਪੁਰ ਬਿਊਰੋ
ਵਿਦੇਸ਼ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਰਦਨਾਕ ਖ਼ਬਰ ਸਾਹਮਣੇ ਆ ਰਹੀ ਹੈ, ਜਿਸ ਨਾਲ ਪੂਰੇ ਪੰਜਾਬ ਅਤੇ ਬਟਾਲਾ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਜਾਣਕਾਰੀ ਅਨੁਸਾਰ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨਾਲ ਸਬੰਧਿਤ ਨੌਜਵਾਨ ਸਨੇਹਪਾਲ ਸਿੰਘ ਦੀ ਆਸਟ੍ਰੇਲੀਆ ਦੇ ਮੈਲਬੌਰਨ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਪਰਿਵਾਰ ਨੇ ਲਗਭਗ ਗਿਆਰਾਂ ਸਾਲ ਪਹਿਲਾਂ ਆਪਣੇ ਇਸ ਇਕਲੌਤੇ ਪੁੱਤਰ ਨੂੰ ਬਿਹਤਰ ਭਵਿੱਖ ਅਤੇ ਸੁਨਹਿਰੀ ਸੁਪਨਿਆਂ ਦੇ ਨਾਲ ਵਿਦੇਸ਼ ਭੇਜਿਆ ਸੀ, ਪਰ ਉਸ ਦੀ ਅਚਾਨਕ ਮੌਤ ਦੀ ਖ਼ਬਰ ਨੇ ਮਾਪਿਆਂ ਦੇ ਸਾਰੇ ਸੁਪਨੇ ਚਕਨਾਚੂਰ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਸਨੇਹਪਾਲ ਸਿੰਘ ਦਾ ਅਜੇ ਡੇਢ ਸਾਲ ਪਹਿਲਾਂ ਹੀ ਵਿਆਹ ਹੋਇਆ ਸੀ। ਹਾਦਸੇ ਬਾਰੇ ਮਿਲੀ ਜਾਣਕਾਰੀ ਮੁਤਾਬਕ ਇਹ ਮੰਦਭਾਗੀ ਘਟਨਾ ਮੈਲਬੌਰਨ ਵਿੱਚ ਸ਼ਨੀਵਾਰ ਨੂੰ ਵਾਪਰੀ, ਜਦੋਂ ਸਨੇਹਪਾਲ ਸਿੰਘ ਦੀ ਕਾਰ ਸੜਕ ਦੇ ਕਿਨਾਰੇ ਖੜ੍ਹੀ ਸੀ। ਇਸੇ ਦੌਰਾਨ ਪਿੱਛੋਂ ਤੇਜ਼ ਰਫ਼ਤਾਰ ਨਾਲ ਆ ਰਹੇ ਇੱਕ ਅਣਪਛਾਤੇ ਵਾਹਨ ਨੇ ਉਸ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਨੇਹਪਾਲ ਸਿੰਘ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਬਟਾਲਾ ਸਥਿਤ ਉਸ ਦੇ ਘਰ ਵਿੱਚ ਮਾਤਮ ਛਾ ਗਿਆ ਅਤੇ ਬਜ਼ੁਰਗ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਉਨ੍ਹਾਂ ਨੂੰ ਅਜੇ ਵੀ ਯਕੀਨ ਨਹੀਂ ਹੋ ਰਿਹਾ ਕਿ ਜਿਸ ਪੁੱਤਰ ਦੀ ਸੁਖ-ਸਾਂਦ ਲਈ ਉਹ ਰੋਜ਼ਾਨਾ ਅਰਦਾਸਾਂ ਕਰਦੇ ਸਨ, ਉਹ ਹੁਣ ਇਸ ਦੁਨੀਆ ਵਿੱਚ ਨਹੀਂ ਰਿਹਾ। ਘਟਨਾ ਦਾ ਪਤਾ ਲੱਗਦਿਆਂ ਹੀ ਰਿਸ਼ਤੇਦਾਰ, ਸਥਾਨਕ ਲੋਕ ਅਤੇ ਸਿਆਸੀ ਆਗੂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਇਸ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਕਾਂਗਰਸੀ ਆਗੂ ਅਮਨਦੀਪ ਜੈਂਤੀਪੁਰ ਨੇ ਪਿੰਡ ਘਸੀਟਪੁਰ ਵਿਖੇ ਮ੍ਰਿਤਕ ਦੇ ਸਹੁਰੇ ਸੁਖਦੇਵ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ। ਪੀੜਤ ਪਰਿਵਾਰ ਨੇ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਨੇਹਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਲਿਆਉਣ ਲਈ ਕੂਟਨੀਤਕ ਪੱਧਰ ’ਤੇ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਅੰਤਿਮ ਸਸਕਾਰ ਨਿਜ ਨਿਵਾਸ ਵਿਖੇ ਧਾਰਮਿਕ ਰੀਤੀ-ਰਿਵਾਜ਼ਾਂ ਅਨੁਸਾਰ ਕੀਤਾ ਜਾ ਸਕੇ।
ਹੋਰ ਤਾਜ਼ਾ ਖਬਰਾਂ ਲਈ ਕਲਿੱਕ ਕਰੋ। ਖੁੱਲ੍ਹੀਆਂ ਅੱਖਾਂ ਪੰਜਾਬ ‘ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ: ਬੱਬਰ ਖਾਲਸਾ ਦਾ ਅੱਤਵਾਦੀ ਗ੍ਰਿਫ਼ਤਾਰ, ਹੈਂਡ ਗ੍ਰੇਨੇਡ ਬਰਾਮਦ
ਆਸਟ੍ਰੇਲੀਆ ਵਿੱਚ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਬਟਾਲਾ ਦੇ ਨੌਜਵਾਨ ਸਨੇਹਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਆਗੂ।









Users Today : 23
Users Yesterday : 24
Users Last 7 days : 192